ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮੀਟਿੰਗ ਦੌਰਾਨ ਸੂਬੇ ਵਿੱਚ ‘ਜੁਗਾੜ ਰੇਹੜੀਆਂ’ ਉੱਤੇ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ, ਉਨ੍ਹਾਂ ਨੂੰ ਬੇਰੁਜ਼ਗਾਰ ਬਣਾਉਣਾ ਨਹੀਂ। ਇਸ ਤੋਂ ਪਹਿਲਾਂ ‘ਜੁਗਾੜ ਰੇਹੜੀਆਂ’ ਦੀ ਵਰਤੋਂ ‘ਤੇ ਪਾਬੰਦੀ ਖਿਲਾਫ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਕੀਤੇ ਵਿਰੋਧ ਕਾਰਨ ਪੁਲਿਸ ਨੇ ਜੁਗਾੜ ਰੇਹੜੀਆਂ ਖਿਲਾਫ ਕਾਰਵਾਈ ਮੁਲਤਵੀ ਕਰ ਦਿੱਤੀ ਸੀ। ਨਵੇਂ ਹੁਕਮਾਂ ਵਿੱਚ ਏਡੀਜੀਪੀ (ਟਰੈਫਿਕ) ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਅਗਲੇ ਹੁਕਮਾਂ ਤੱਕ ‘ਜੁਗਾੜ ਰੇਹੜੀਆਂ’ ਖਿਲਾਫ ਕੋਈ ਕਾਰਵਾਈ ਨਾ ਕਰਨ ਲਈ ਆਖਿਆ ਹੈ।
Check Also
ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ
ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …