ਗਿੱਦੜਬਾਹਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਇਕ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਇਹ ਦਾਅਵਾ ਕਰਦੇ ਸਨ ਕਿ ਪਹਿਲੀ ਅਪਰੈਲ 2022 ਤੋਂ ਬਾਅਦ ਪੰਜਾਬ ਵਿੱਚ ਕਿਸੇ ਵੀ ਕਿਸਾਨ ਨੂੰ ਖ਼ੁਦਕੁਸ਼ੀ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਇੱਕ ਮਹੀਨੇ ਦੇ ਕਾਰਜਕਾਲ ਅੰਦਰ ਹੀ ਕਈ ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਹਨ, ਪਰ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤਾਂ ਕੀ ਦੇਣਾ, ਸਗੋਂ ਹਾਲੇ ਤੱਕ ਹਮਦਰਦੀ ਦੇ ਦੋ ਸ਼ਬਦ ਵੀ ਨਹੀਂ ਆਖੇ।