ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਵੀ.ਕੇ. ਭਾਵੜਾ ਨੇ ਨਾਗਰਿਕਾਂ ਦੀ ਸਹੂਲਤ ਲਈ ਵੈੱਬ-ਪੋਰਟਲ cybercrime .punjabpolice. gov.in ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਅਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ। ਡੀਜੀਪੀ ਵੱਲੋਂ ਡੀਆਈਜੀ ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐੱਸਪੀ ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿੱਚ ਇਹ ਵੈੱਬ-ਪੋਰਟਲ ਲਾਂਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵੈਬ-ਪੋਰਟਲ ਤੱਕ ਪਹੁੰਚ ਹੋਰ ਆਸਾਨ ਬਣਾਉਣ ਲਈ ਪੋਰਟਲ ਵਿੱਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ।