Breaking News
Home / ਪੰਜਾਬ / ਵਿਜੇ ਸਾਂਪਲਾ ਮੁੜ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਵਿਜੇ ਸਾਂਪਲਾ ਮੁੜ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ : ਵਿਜੇ ਸਾਂਪਲਾ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਾਂਪਲਾ ਪੰਜਾਬ ਦਾ ਉੱਘਾ ਦਲਿਤ ਚਿਹਰਾ ਹੈ, ਜਿਨ੍ਹਾਂ ਨੂੰ ਦੂਜੀ ਵਾਰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। 1998 ‘ਚ ਜਲੰਧਰ ਛਾਉਣੀ ਵਿਚ ਪੈਂਦੇ ਪਿੰਡ ਸੋਫੀ ਦੇ ਸਰਪੰਚ ਵਜੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਸਾਂਪਲਾ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਹੋਣ ਦੇ ਨਾਲ-ਨਾਲ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। 1998 ‘ਚ ਭਾਜਪਾ ਦੇ ਜਲੰਧਰ ਛਾਉਣੀ ਮੰਡਲ ਦੇ ਜਨਰਲ ਸਕੱਤਰ ਤੋਂ ਭਾਜਪਾ ਦਾ ਸਫਰ ਸ਼ੁਰੂ ਕਰਨ ਤੋਂ ਬਾਅਦ ਸਾਂਪਲਾ 1999 ਵਿਚ ਜਲੰਧਰ ਛਾਉਣੀ ਵਿਚ ਭਾਜਪਾ ਮੰਡਲ ਦੇ ਪ੍ਰਧਾਨ ਰਹੇ। 2001 ਵਿਚ ਪੰਜਾਬ ਭਾਜਪਾ ਵਲੋਂ ਵਿਜੇ ਸਾਂਪਲਾ ਨੂੰ ਅਨੁਸੂਚਿਤ ਜਾਤੀ ਮੋਰਚਾ ਦਾ ਪ੍ਰਧਾਨ ਬਣਾਇਆ ਗਿਆ। ਉਹ 2002 ਵਿਚ ਸੂਬਾ ਭਾਜਪਾ ਦੇ ਮੀਤ ਪ੍ਰਧਾਨ, 2003 ਤੋਂ 2007 ਤੱਕ ਸੂਬਾ ਜਨਰਲ ਸਕੱਤਰ, 2007 ਤੋਂ 2011 ਅਤੇ 2013 ਤੋਂ 2014 ਤੱਕ ਸੂਬਾ ਮੀਤ ਪ੍ਰਧਾਨ ਅਤੇ 2016 ਵਿਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਰਹੇ। ਪੰਜਾਬ ਸਰਕਾਰ ਵਿਚ ਸਾਂਪਲਾ 2008 ਤੋਂ 2012 ਤੱਕ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਅਤੇ 2014 ਵਿਚ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਹੇ। ਸਾਂਪਲਾ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਤੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਮਿਲਿਆ। ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹੋਏ ਰਾਸ਼ਟਰੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਗੇ ਅਤੇ ਪਹਿਲੀ ਵਾਰ ਨਾਲੋਂ ਵੱਧ ਮਿਹਨਤ ਕਰਨਗੇ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …