Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਰਿਹਾਇਸ਼ ’ਤੇ ਸਿੱਖ ਵਫ਼ਦ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਰਿਹਾਇਸ਼ ’ਤੇ ਸਿੱਖ ਵਫ਼ਦ ਨਾਲ ਕੀਤੀ ਮੁਲਾਕਾਤ

ਕਿਹਾ : ਸਿੱਖ ਭਾਈਚਾਰੇ ਦੇ ਸਹਿਯੋਗ ਤੋਂ ਬਿਨਾ ਅਧੂਰਾ ਹੈ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਰਿਹਾਇਸ਼ ’ਤੇ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੰਤਰੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਤੋਂ ਸਾਨੂੰ ਆਪਣੇ ਜੀਵਨ ਵਿਚ ਬਹੁਤ ਪ੍ਰੇਰਨਾ ਮਿਲਦੀ ਹੈ ਅਤੇ ਜਦੋਂ ਤੁਸੀਂ ਵਿਦੇਸ਼ਾਂ ਵਿਚ ਜਾ ਕੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਮਿਲਦੇ ਹੋ ਤਾਂ ਸਾਡੀ ਸ਼ਾਨ ਹੋਰ ਉਚੀ ਹੋ ਜਾਂਦੀ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬਾਨਾਂ ’ਚ ਜਾਣਾ, ਸੇਵਾ ਕਰਨਾ ਅਤੇ ਸਿੱਖ ਪਰਿਵਾਰਾਂ ਦੇ ਘਰਾਂ ’ਚ ਰਹਿਣਾ ਮੇਰੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਰਿਹਾਹਿਸ਼ ’ਚ ਸਿੱਖ ਸੰਗਤਾਂ ਦੇ ਚਰਨ ਪੈਣਾ ਇਹ ਵੀ ਮੇਰੀ ਖੁਸ਼ਕਿਸਮਤੀ ਹੈ। ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਨਾਲ ਮੇਰਾ ਗੂੜ੍ਹਾ ਰਿਸ਼ਤਾ ਹੈ ਅਤੇ ਸਿੱਖ ਭਾਈਚਾਰੇ ਦੇ ਸਹਿਯੋਗ ਤੋਂ ਬਿਨਾ ਭਾਰਤ ਅਧੂਰਾ ਹੈ। ਧਿਆਨ ਰਹੇ ਪ੍ਰਧਾਨ ਨਰਿੰਦਰ ਮੋਦੀ ਸਮੇਂ-ਸਮੇਂ ’ਤੇ ਸਿੱਖ ਵਫ਼ਦ ਨਾਲ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕਰਦੇ ਰਹਿੰਦੇ ਹਨ ਅੱਜ ਹੋਈ ਮੁਲਾਕਾਤ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਸਿੱਖ ਵਫ਼ਦ ਨਾਲ ਮੁਲਾਕਾਤ ਕਰ ਚੁੱਕੇ ਹਨ।

 

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …