ਕਿਹਾ : ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾ ਸ਼ਰਤ ਕੀਤਾ ਜਾਵੇ ਰਿਹਾਅ
ਅੰਮਿ੍ਰਤਸਰ/ਬਿਊਰੋ ਨਿਊਜ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ’ਚ ਲਗਾਤਾਰ ਹੋ ਰਹੀ ਦੇਰੀ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਗੱਲ ਕਰਨ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਸਮਾਂ ਮੰਗਿਆ ਹੈ। ਸਮਾਂ ਮਿਲਣ ਤੋਂ ਬਾਅਦ ਉਹ ਜਲਦੀ ਹੀ ਦੇਸ਼ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਸਾਹਮਣੇ ਸਾਹਮਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾ ਸ਼ਰਤ ਤੁਰੰਤ ਰਿਹਾਅ ਕਰਨ ਦਾ ਮੁੱਦਾ ਚੁੱਕਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੋਹਲਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿ ਬਹੁਤ ਸਾਰੇ ਅਜਿਹੇ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਲਈ ਹਨ ਪ੍ਰੰਤੂ ਫਿਰ ਉਨ੍ਹਾਂ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਸਰਾਸਰ ਸਿੱਖ ਕੌਮ ਨਾਲ ਧੱਕਾ ਹੈ।