ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਕੀਤਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਅਭੀਪੁਰ ’ਚ ਲੰਘੇ ਕੱਲ੍ਹ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਖੁਦ ਰੇਡ ਕਰਕੇ ਪੰਚਾਇਤੀ ਜ਼ਮੀਨ ’ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਛੁਡਾਇਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਵਿਚ ਆ ਗਿਆ ਹੈ। ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਵਾਲੇ ਕੈਪਟਨ ਬਿਕਰਮਜੀਤ ਸਿੰਘ ਆਮ ਆਦਮੀ ਪਾਰਟੀ ਦੇ ਹੀ ਆਗੂ ਰਹਿ ਚੁੱਕੇ ਹਨ ਅਤੇ ਉਹ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਵੀ ਲੜ ਚੁੱਕੇ ਹਨ। ਇਹ ਦਾਅਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਵੱਲੋਂ ਜੋ 29 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ, ਉਸ ’ਤੇ ‘ਆਪ’ ਆਗੂ ਦਾ ਹੀ ਕਬਜ਼ਾ ਸੀ। ਇਸ ਮਾਮਲੇ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਸਾਹਮਣੇ ਆਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਬਿਕਰਮਜੀਤ ਸਿੰਘ ਜ਼ਰੂਰ ‘ਆਪ’ ਆਗੂ ਸਨ ਪ੍ਰੰਤੂ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਜਾ ਚੁੱਕਿਆ ਹੈ ਅਤੇ ਉਹ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ। ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪਿ੍ਰਤਪਾਲ ਸਿੰਘ ਬਲੀਏਵਾਲਾ ਨੇ ਟਵੀਟ ਕਰਕੇ ਕਿਹਾ ਕਿ ਕੈਪਟਨ ਬਿਕਰਮਜੀਤ ਸਿੰਘ 2016 ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ ਅਤੇ ਉਹ ਖੇਮਕਰਨ ਵਿਧਾਨ ਸਭਾ ਹਲਕੇ ਤੋਂ 2017 ’ਚ ‘ਆਪ’ ਦੇ ਉਮੀਦਵਾਰ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …