ਕਿਹਾ : ਕੁੱਝ ਅਫ਼ਸਰਾਂ ਵੱਲੋਂ ਕਾਂਗਰਸੀ ਵਰਕਰਾਂ ਨਾਲ ਕੀਤਾ ਜਾ ਰਿਹਾ ਹੈ ਭੇਦਭਾਵ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਅਫ਼ਸਰਸ਼ਾਹੀ ਨੂੰ ਚਿਤਾਵਨੀ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਕੁੱਝ ਅਫ਼ਸਰਾਂ ਵੱਲੋਂ ਕਾਂਗਰਸੀ ਵਰਕਰਾਂ ਦੇ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ, ਜਿਸ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਕੰਮ ਕਰੇਗਾ ਤਾਂ ਕੋਈ ਤੁਹਾਨੂੰ ਬਚਾਅ ਨਹੀਂ ਸਕੇਗਾ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਾਫ਼ੀ ਹੱਦ ਤੱਕ ਪੁਲਿਸ ਅਤੇ ਅਫ਼ਸਰਸ਼ਾਹੀ ’ਚ ਬਦਲਾਅ ਕਰ ਦਿੱਤਾ ਹੈ। ਕਾਂਗਰਸ ਸਕਰਾਰ ਦੇ ਸਮੇਂ ਉਚੇ ਅਹੁਦਿਆਂ ’ਤੇ ਤਾਇਨਾਤ ਸਾਰੇ ਅਫ਼ਸਰਾਂ ਨੂੰ ਬਦਲ ਦਿੱਤਾ ਗਿਆ ਹੈ। ਵੜਿੰਗ ਨੇ ਅੱਗੇ ਕਿਹਾ ਕਿ ਮੈਂ ਅਜਿਹੇ ਅਫ਼ਸਰਾਂ ਨੂੰ ਚਿਤਾਵਨੀ ਦਿੰਦਾ ਹਾਂ ਕਿ ਤੁਸੀਂ ਪਬਲਿਕ ਸਰਵੈਂਟ ਹੋ ਅਤੇ ਤੁਹਾਡੇ ਵੱਲੋਂ ਕੀਤੇ ਜਾਂਦੇ ਪੱਖਪਾਤ ਨੂੰ ਕਾਂਗਰਸ ਪੂਰੀ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਅਫ਼ਸਰ ਖਿਲਾਫ਼ ਕੋਈ ਕਾਨੂੰਨੀ ਕਾਰਵਾਈ ਹੁੰਦੀ ਹੈ ਤਾਂ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਹੁੰਦਾ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …