Breaking News
Home / ਪੰਜਾਬ / ਪੰਜਾਬ ’ਚ ਮੁਹੱਲਾ ਕਲੀਨਿਕ ਖੋਲ੍ਹਣ ਸਬੰਧੀ ਅਮਲ ਹੋਇਆ ਸ਼ੁਰੂ

ਪੰਜਾਬ ’ਚ ਮੁਹੱਲਾ ਕਲੀਨਿਕ ਖੋਲ੍ਹਣ ਸਬੰਧੀ ਅਮਲ ਹੋਇਆ ਸ਼ੁਰੂ

ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ 1 ਮਈ ਤੱਕ ਮੰਗੀ ਬਿਲਡਿੰਗਾਂ ਦੀ ਲਿਸਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਵਿਚੋਂ ਇਕ ਹੋਰ ਵਾਅਦੇ ਨੂੰ ਪੂਰਾ ਕਰਨ ਲਈ ਅਮਲ ਸ਼ੁਰੂ ਹੋ ਗਿਆ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ, ਜਿਸ ਲਈ ਸਰਕਾਰ ਨੇ ਸਾਰੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ 1 ਮਈ ਤੱਕ ਬਿਲਡਿੰਗਾਂ ਦੀ ਲਿਸਟ ਮੰਗੀ ਹੈ। ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਨੇ ਇਸ ਸਬੰਧੀ ਸਿਵਲ ਸਰਜਨਾਂ ਨੂੰ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਐਮ ਐਲ ਏ ਨੂੰ ਮਿਲਣ ਅਤੇ ਉਹ ਮੁਹੱਲਾ ਕਲੀਨਿਕ ਖੋਲ੍ਹਣ ਲਈ ਏਰੀਏ ਦੀ ਚੋਣ ਕਰਨ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਨ੍ਹਾਂ ਮੁਹੱਲਾ ਕਲੀਨਿਆਂ ਵਿਚ ਲੋਕਾਂ ਦਾ ਇਲਾਜ ਹੋਣਾ ਸ਼ੁਰੂ ਹੋ ਜਾਵੇਗਾ। ਧਿਆਨ ਰਹੇ ਕਿ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ ਦਿੱਲੀ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਮੁਹੱਲਾ ਕਲੀਨਿਕਾਂ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਵੀ ਕੀਤਾ ਸੀ।

 

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …