5.1 C
Toronto
Friday, October 17, 2025
spot_img
Homeਪੰਜਾਬਪਟਿਆਲਾ ’ਚ ਸ਼ਿਵ ਸੈਨਾ ਤੇ ਸਿੱਖ ਆਗੂ ਦਰਮਿਆਨ ਹੋਈ ਜਬਰਦਸਤ ਝੜਪ

ਪਟਿਆਲਾ ’ਚ ਸ਼ਿਵ ਸੈਨਾ ਤੇ ਸਿੱਖ ਆਗੂ ਦਰਮਿਆਨ ਹੋਈ ਜਬਰਦਸਤ ਝੜਪ

ਮਾਹੋਲ ਹੋਇਆ ਤਣਾਅ ਪੂਰਨ, ਮੁੱਖ ਮੰਤਰੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਜਾ ਰਹੇ ਮਾਰਚ ਦਾ ਸ਼ਿਵ ਸੈਨਾ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ। ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਕਾਲੀ ਮਾਤਾ ਮੰਦਿਰ ਨੇੜੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਦੋਵਾਂ ਧਿਰਾਂ ਦਰਮਿਆਨ ਜਮ ਕੇ ਪਥਰਾਅ ਹੋਇਆ, ਜਿਸ ਦੇ ਚਲਦਿਆਂ ਪੁਲਿਸ ਨੂੰ ਹਵਾਈ ਫਾਈਰਿੰਗ ਵੀ ਕਰਨੀ ਪਈ। ਇਥੇ ਹੋਈ ਝੜਪ ਦੌਰਾਨ ਇਕ ਸਿੱਖ ਨੌਜਵਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਅਜਨਾਲੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਇਸੇ ਦੌਰਾਨ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤ ਦੇ ਆਗੂ ਆਸ਼ੂਤੋਸ਼ ਗੌਤਮ ਵੀ ਜ਼ਖਮੀ ਹੋ ਗਏ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਕੇ ਕਿਹਾ ਕਿ ਪਟਿਆਲਾ ਵਿਚ ਵਾਪਰੀ ਹਿੰਸਾ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਡੀਜੀਪੀ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਪੰਜਾਬ ਅੰਦਰ ਗੜਬੜ ਪੈਦਾ ਕਰਨ ਦੀ ਆਗਿਆ ਨਹੀਂ ਦੇਵਾਂਗੇ ਕਿਉਂਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਾਡੇ ਲਈ ਸਭ ਤੋਂ ਉਪਰ ਹੈ।

 

RELATED ARTICLES
POPULAR POSTS