16.9 C
Toronto
Wednesday, September 17, 2025
spot_img
Homeਪੰਜਾਬਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਰਾਹਤ

ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਰਾਹਤ

ਹਾਈਕੋਰਟ ਨੇ ਕਿਹਾ, ਬੇਅਦਬੀ ਮਾਮਲਿਆਂ ਦੇ ਟਰਾਇਲ ਤੱਕ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਵੇਗੀ ਪੇਸ਼ੀ
ਪੰਜਾਬ ਸਰਕਾਰ ਨੂੰ ਝਟਕਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਪੱਖ ਵਿਚ ਫੈਸਲਾ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਝਟਕਾ ਵੀ ਲੱਗਾ ਹੈ। ਹਾਈਕੋਰਟ ਨੇ ਡੇਰਾ ਮੁਖੀ ਦੀ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਵਿਚ ਜਾਂਚ ਅਤੇ ਟਰਾਇਲ ਦੇ ਦੌਰਾਨ ਰਾਮ ਰਹੀਮ ਨੂੰ ਵੀਡੀਓ ਕਾਨਫਰਸਿੰਗ ਜ਼ਰੀਏ ਹੀ ਪੇਸ਼ ਕੀਤਾ ਜਾਵੇ। ਅਜਿਹੇ ਵਿਚ ਹੁਣ ਡੇਰਾ ਮੁਖੀ ਨੂੰ ਪੰਜਾਬ ਪੁਲਿਸ ਦੀ ਐਸ.ਆਈ.ਟੀ. ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਨਹੀਂ ਲਿਆ ਸਕੇਗੀ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੀ ਮੰਗ ਸੀ ਕਿ 25 ਸਤੰਬਰ 2015 ਅਤੇ 12 ਅਕਤੂਬਰ 2015 ਨੂੰ ਬਾਜਾਖਾਨਾ ਥਾਣੇ ਵਿਚ ਦਰਜ ਅਪਰਾਧਕ ਕੇਸ ਵਿਚ ਜਾਂਚ ਲਈ ਉਸਦੀ ਵੀਡੀਓ ਕਾਨਫਰਸਿੰਗ ਜ਼ਰੀਏ ਹੀ ਪੇਸ਼ੀ ਕਰਵਾਈ ਜਾਵੇ। ਇਹ ਵੀ ਦੱਸਣਾ ਬਣਦਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਜਬਰ ਜਨਾਹ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ।

 

RELATED ARTICLES
POPULAR POSTS