ਨਵੀਂ ਦਿੱਲੀ/ਬਿਊਰੋ ਨਿਊਜ਼ : ਅਰਵਿੰਦ ਕੇਜਰੀਵਾਲ ਦੇ ਮੰਤਰੀਆਂ ਦੀਆਂ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ। ਇਸ ਵਾਰ ਮੁਸ਼ਕਲ ਵਿੱਚ ਕੇਜਰੀਵਾਲ ਦੇ ਕਰੀਬੀ ਤੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਹਨ। ਆਮਦਨ ਕਰ ਵਿਭਾਗ ਨੇ ਜੈਨ ਨੂੰ ਹਵਾਲੇ ਦੇ ਕਰੀਬ 17 ਕਰੋੜ ਰੁਪਏ ਦੇ ਟਰਾਂਸਫਰ ਮਾਮਲੇ ਵਿੱਚ ਸੰਮਨ ਭੇਜ ਕੇ 4 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਵਿਭਾਗ ਨੇ ਜਾਂਚ ਵਿੱਚ ਜੈਨ ‘ਤੇ ਕਥਿਤ ਤੌਰ ‘ਤੇ ਚਾਰ ਕੰਪਨੀਆਂ ਨੂੰ ਗਲਤ ਤਰੀਕੇ ਨਾਲ 17 ਕਰੋੜ ਰੁਪਏ ਟਰਾਂਸਫਰ ਕਰਨ ਤੇ ਕੰਪਨੀਆਂ ਤੋਂ ਚੈੱਕ ਲੈਣ ਦਾ ਦੋਸ਼ ਲਾਏ ਹਨ। ਹਾਲਾਂਕਿ, ਜੈਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜਾਂਚ ਦੇ ਲਈ ਨਹੀਂ ਸਗੋਂ ਬਤੌਰ ਪੁੱਛਗਿੱਛ ਲਈ ਬੁਲਾਇਆ ਹੈ। ઠਜੈਨ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇਨ੍ਹਾਂ ਕੰਪਨੀਆਂ ਵਿੱਚ ਨਿਵੇਸ਼ ਕੀਤਾ ਸੀ, ਪਰ 2013 ਤੋਂ ਇਨ੍ਹਾਂ ਕੰਪਨੀਆਂ ਨਾਲ ਉਨ੍ਹਾਂ ਦਾ ਕੋਈ ਨਾਤਾ ਨਹੀਂ। ਇਸ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਅੰਦਰ ਵਿਧਾਨ ਸਭਾ ਵਿੱਚ ਇੱਕ ਵੱਡਾ ਖੁਲਾਸਾ ਕਰਨ ਵਾਲੇ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …