ਕੇਸ ਰੱਦ ਕਰਨ ਵਾਲੀ ਅਰਜ਼ੀ ’ਤੇ ਜਾਰੀ ਰਹੇਗੀ ਸੁਣਵਾਈ
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ ਝਟਕਾ
ਚੰਡੀਗੜ੍ਹ/ਬਿਊਰੋ ਨਿਊਜ਼
ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਵਿਸ਼ਵਾਸ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ ਅਤੇ ਉਸਦੀ ਕੇਸ ਖਾਰਜ ਕਰਨ ਵਾਲੀ ਅਰਜ਼ੀ ’ਤੇ ਸੁਣਵਾਈ ਜਾਰੀ ਰਹੇਗੀ। ਕੁਮਾਰ ਵਿਸ਼ਵਾਸ ਖਿਲਾਫ ਰੋਪੜ ਥਾਣੇ ਵਿਚ ਕੇਸ ਦਰਜ ਹੋਇਆ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਬਿਆਨਾਂ ਨੂੰ ਲੈ ਕੇ ਕੁਮਾਰ ਵਿਸ਼ਵਾਸ਼ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਕੁਮਾਰ ਵਿਸ਼ਵਾਸ ਨੂੰ ਸੰਮਨ ਤਾਮੀਲ ਕਰਵਾਉਣ ਲਈ ਪੁਲਿਸ ਉਸਦੇ ਗਾਜ਼ੀਆਬਾਦ ਸਥਿਤ ਘਰ ਵੀ ਪਹੁੰਚੀ ਸੀ। ਇਸੇ ਮਾਮਲੇ ਵਿਚ ਕਾਂਗਰਸੀ ਆਗੂ ਅਲਕਾ ਲਾਂਬਾ ਖਿਲਾਫ ਵੀ ਕੇਸ ਦਰਜ ਹੋਇਆ ਹੈ। ਅਲਕਾ ਲਾਂਬਾ ਵੀ ਪਿਛਲੇ ਦਿਨੀਂ ਜਾਂਚ ’ਚ ਸ਼ਾਮਲ ਹੋਣ ਲਈ ਰੋਪੜ ਥਾਣੇ ਪਹੁੰਚੀ ਸੀ, ਪਰ ਪੁਲਿਸ ਨੇ ਉਸ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਸੀ ਕਿ ਕੇਸ ਦੀ ਫਾਈਲ ਹਾਈਕੋਰਟ ਭੇਜੀ ਗਈ ਹੈ। ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਵਲੋਂ ਮਿਲੀ ਰਾਹਤ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …