19.9 C
Toronto
Sunday, August 30, 2026
spot_img
Homeਪੰਜਾਬਗੁਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਗੁਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਗੁਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਨੀਵ ਕੌਰ ਨੂੰ ਚੁਕਾਈ ਸਹੁੰ
ਹਲਕਾ ਮਜੀਠਾ ਤੋਂ ਵਿਧਾਇਕ ਬਣੇ ਹਨ ਗੁਨੀਵ ਕੌਰ ਮਜੀਠੀਆ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਤੇ ਮਜੀਠਾ ਹਲਕੇ ਤੋਂ ਵਿਧਾਇਕ ਗੁਨੀਵ ਕੌਰ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਨੀਵ ਕੌਰ ਮਜੀਠੀਆ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ। ਇਸ ਮੌਕੇ ਮਜੀਠੀਆ ਦੇ ਰਿਸ਼ਤੇਦਾਰ ਅਤੇ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹੋਈ ਹੈ ਅਤੇ ਬਾਦਲ ਪਰਿਵਾਰ ਖੁਦ ਅਤੇ ਉਨ੍ਹਾਂ ਦੇ ਰਿਸ਼ਤੇਵਾਰ ਵੀ ਚੋਣ ਹਾਰ ਗਏ ਸਨ। ਇਸੇ ਦੌਰਾਨ ਮਜੀਠਾ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਗੁਨੀਵ ਕੌਰ ਚੋਣ ਜਿੱਤ ਗਏ ਸਨ ਅਤੇ ਉਨ੍ਹਾਂ ਨੇ ਕਿਸੇ ਕਾਰਨ ਕਰਕੇ ਅਜੇ ਤੱਕ ਵਿਧਾਇਕ ਅਹੁਦੇ ਦੀ ਸਹੁੰ ਨਹੀਂ ਚੁੱਕੀ ਸੀ। ਸੋ ਅੱਜ ਸੋਮਵਾਰ ਨੂੰ ਵਿਧਾਇਕ ਗੁਨੀਵ ਕੌਰ ਨੇ ਵੀ ਅਹੁਦੇ ਦੀ ਸਹੁੰ ਚੁੱਕ ਲਈ ਹੈ।

 

RELATED ARTICLES
POPULAR POSTS