ਪੰਜਾਬ ਦੇ ਲੋਕ ਹੁਣ ਬਜਟ ’ਤੇ ਦੇ ਸਕਣਗੇ ਆਪਣੀ ਰਾਏ
ਜੂਨ ਵਿਚ ਪੇਸ਼ ਕੀਤਾ ਜਾਵੇਗਾ ਪਹਿਲਾ ਬਜਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗਾਮੀ ਬਜਟ ਲਈ ਲੋਕਾਂ ਦੇ ਸੁਝਾਅ ਮੰਗਣ ਲਈ ਇੱਕ ਪੋਰਟਲ ਲਾਂਚ ਕੀਤਾ ਹੈ। ਜਿਸ ਵਿੱਚ ਆਮ ਲੋਕ ਬਜਟ ਵਿਚ ਕੀ ਚਾਹੁੰਦੇ ਹਨ, ਇਸ ਬਾਰੇ ਸੁਝਾਅ ਮੰਗੇ ਗਏ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਆਉਂਦੇ ਜੂਨ ਮਹੀਨੇ ਵਿਚ ਪੇਸ਼ ਕੀਤਾ ਜਾਣਾ ਹੈ। ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਵਲੋਂ ਇਹ ਵੱਡੀ ਪਹਿਲ ਕੀਤੀ ਗਈ ਹੈ। ਹਰਪਾਲ ਚੀਮਾ ਨੇ ਕਿਹਾ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਜਦੋਂ ਸਰਕਾਰ ਲੋਕਾਂ ਦੀ ਰਾਏ ਪੁੱਛਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਖੁਦ ਆਪਣਾ ਬਜਟ ਬਣਾਏਗੀ।