2.5 C
Toronto
Sunday, November 2, 2025
spot_img
Homeਪੰਜਾਬ‘ਆਪ’ ਸਰਕਾਰ ਵੱਲੋਂ ਘਰ-ਘਰ ਆਟਾ ਸਕੀਮ ਨੂੰ ਮਨਜ਼ੂਰੀ

‘ਆਪ’ ਸਰਕਾਰ ਵੱਲੋਂ ਘਰ-ਘਰ ਆਟਾ ਸਕੀਮ ਨੂੰ ਮਨਜ਼ੂਰੀ

ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਆਟਾ ਮਿਲੇਗਾ
ਪੰਜਾਬ ਮੰਤਰੀ ਮੰਡਲ ਵੱਲੋਂ 26,454 ਅਸਾਮੀਆਂ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਘਰ-ਘਰ ਕਣਕ ਸਕੀਮ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ, ਇਸ ਸਕੀਮ ਨਾਲ 1 ਕਰੋੜ 54 ਲੱਖ ਵਿਅਕਤੀਆਂ ਨੂੰ ਰਾਹਤ ਮਿਲੇਗੀ। ਇਹ ਸਕੀਮ ਪਹਿਲੀ ਅਕਤੂਬਰ ਤੋਂ ਅਮਲ ਵਿਚ ਆ ਜਾਵੇਗੀ। ਇਸ ਨਾਲ ਸਰਕਾਰੀ ਖਜ਼ਾਨੇ ਦੇ 670 ਕਰੋੜ ਰੁਪਏ ਖਰਚ ਹੋਣਗੇ। ਇਸ ਸਕੀਮ ਤਹਿਤ ਲਾਭਪਾਤਰੀ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਕਣਕ ਪਿਸਾ ਕੇ ਘਰ ਪਹੁੰਚਾਈ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 26,454 ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਦੀ ਸਕੀਮ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਨਰਮੇ ਦੀ ਖਰਾਬ ਹੋਈ ਫ਼ਸਲ ਲਈ ਮੁਆਵਜ਼ਾ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਛੋਟੇ ਟਰਾਂਸਪੋਰਟਰਾਂ ਨੂੰ ਫ਼ੀਸ ਜਮ੍ਹਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾ ਦਿੱਤਾ ਹੈ, ਜਦੋਂਕਿ ਕਿਸ਼ਤਾਂ ’ਚ ਫ਼ੀਸ ਜਮ੍ਹਾਂ ਕਰਵਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

 

RELATED ARTICLES
POPULAR POSTS