23.3 C
Toronto
Sunday, August 30, 2026
spot_img
Homeਪੰਜਾਬਰਾਜਪਾਲ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ

ਰਾਜਪਾਲ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ

ਰਾਜਪਾਲ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦਰਾਜਾ ਵੜਿੰਗ ਨੇ ਪੰਜਾਬ ਅਤੇ ਦਿੱਲੀ ਦੇ ਸਮਝੌਤੇ ਨੂੰ ਦੱਸਿਆ ਸੰਵਿਧਾਨ ਦੀ ਉਲੰਘਣਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਪੰਜਾਬ ਕਾਂਗਰਸ ਦਾ ਵਫ਼ਦ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲਿਆ। ਪੰਜਾਬ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ 2 ਮੰਗ ਪੱਤਰ ਦਿੱਤੇ। ਜਿਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ਰਾਜਪਾਲ ਨੂੰ ਪੱਤਰ ਦੇਣ ਦੇ ਦੋ ਮੁੱਖ ਉਦੇਸ਼ ਸਨ। ਪਹਿਲਾ ਉਦੇਸ਼ ਸੀ ਕਿ ਪੰਜਾਬ ਸਰਕਾਰ ਨੇ ਜੋ ਦਿੱਲੀ ਸਰਕਾਰ ਨਾਲ ਐਮ.ਓ.ਯੂ. ਸਾਈਨ ਕੀਤਾ ਹੈ ਉਸ ਸਬੰਧੀ ਖ਼ਾਸ ਨੁਕਤੇ ਅਤੇ ਦੂਜਾ ਪੱਤਰ ਦੇਣ ਦਾ ਉਦੇਸ਼ ਸੀ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਮਓਯੂ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਕਿਉਂਕਿ ਅਜਿਹਾ ਸਮਝੌਤਾ ਰਾਜਪਾਲ ਦੀ ਅਗਵਾਈ ਵਿਚ ਹੁੰਦਾ ਹੈ ਪ੍ਰੰਤੂ ਸਰਕਾਰ ਵੱਲੋਂ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਭਰੋਸੇ ਵਿਚ ਨਹੀਂ ਲਿਆ। ਰਾਜਪਾਲ ਨੇ ਇਨ੍ਹਾਂ ਦੋਵੇਂ ਪੱਤਰਾਂ ’ਤੇ ਕਾਰਵਾਈ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ।

RELATED ARTICLES
POPULAR POSTS