22.8 C
Toronto
Wednesday, August 26, 2026
spot_img
Homeਪੰਜਾਬਨਵਜੋਤ ਸਿੱਧੂ ਨੇ ਰੇਤ ਦੇ ਵਧੇ ਰੇਟਾਂ ਨੂੰ ਲੈ ਕੇ ਘੇਰੀ ਪੰਜਾਬ...

ਨਵਜੋਤ ਸਿੱਧੂ ਨੇ ਰੇਤ ਦੇ ਵਧੇ ਰੇਟਾਂ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ

ਨਵਜੋਤ ਸਿੱਧੂ ਨੇ ਰੇਤ ਦੇ ਵਧੇ ਰੇਟਾਂ ਨੂੰ ਲੈ ਕੇ ਘੇਰੀ ਪੰਜਾਬ ਸਰਕਾਰਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਸਾਧੇ ਨਿਸ਼ਾਨੇ
ਕਿਹਾ : ਅਰਵਿੰਦ ਕੇਜਰੀਵਾਲ ਨੇ ਝੂਠ ਬੋਲਣ ’ਚ ਸੁਖਬੀਰ ਬਾਦਲ ਨੂੰ ਪਿੱਛੇ ਛੱਡਿਆ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਚ ਰੇਤ ਦੇ ਵਧੇ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨੇ ਵਿੰਨ੍ਹਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਚੰਗੇ ਰਗੜੇ ਲਾਏ। ਸਿੱਧੂ ਨੇ ਕਿਹਾ ਕਿ ਕੇਜਰੀਵਾਲ ਝੂਠ ਬੋਲਣ ਦੇ ਮਾਮਲੇ ਵਿਚ ਸੁਖਬੀਰ ਬਾਦਲ ਨਾਲੋਂ ਵੀ ਅੱਗੇ ਨਿਕਲ ਗਏ ਹਨ। ਸਿੱਧੂ ਨੇ ਕਿਹਾ ਕਿ ਅੱਜ ਤੋਂ ਦੋ ਮਹੀਨੇ ਪਹਿਲਾਂ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸੀ ਅਤੇ ਰੇਤੇ ਦਾ ਰੇਟ ਉਸ ਸਮੇਂ 900 ਰੁਪਏ ਪ੍ਰਤੀ ਸੈਂਕੜਾ ਸੀ ਅਤੇ 3600-3700 ਰੁਪਏ ਵਿਚ ਰੇਤੇ ਦੀ ਟਰਾਲੀ ਮਿਲਦੀ ਸੀ। ਇਕ ਮਹੀਨਾ ਪਹਿਲਾ ਇਹੀ ਰੇਤੇ ਦੀ ਟਰਾਲੀ 8800 ਰੁਪਏ ’ਚ ਮਿਲਦੀ ਸੀ ਪ੍ਰੰਤੂ ਹੁਣ ਇਹੀ ਰੇਤੇ ਦੀ ਟਰਾਲੀ 16000 ਰੁਪਏ ਤੋਂ ਵੀ ਉਪਰ ਮਿਲ ਰਹੀ ਹੈ। ਸਿੱਧੂ ਨੇ ਕਿਹਾ ਕਿ ਕਿਹੋ ਜਿਹੀ ਸਰਕਾਰ ਹੈ ਜਿਸ ਦੇ ਰਾਜ ਵਿਚ ਰੇਤੇ ਦਾ ਰੇਟ 3 ਹਜ਼ਾਰ ਰੁਪਏ ਪ੍ਰਤੀ ਟਰਾਲੀ ਤੋਂ ਸਿੱਧਾ 16 ਹਜ਼ਾਰ ਰੁਪਏ ਪ੍ਰਤੀ ਟਰਾਲੀ ਤੱਕ ਪਹੁੰਚ ਗਿਆ। ਸਿੱਧੂ ਨੇ ਕਿਹਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ ਦੀ ਪਾਲਿਸੀ ਆਵੇਗੀ ਉਦੋਂ ਤੱਕ ਪੰਜਾਬ ਬਰਬਾਦ ਹੋ ਜਾਵੇਗਾ।

 

 

RELATED ARTICLES
POPULAR POSTS