Breaking News
Home / ਪੰਜਾਬ / ਅਮਰੀਕਾ ਵਾਸੀ ਥਮਿੰਦਰ ਸਿੰਘ ਤਨਖਾਹੀਆ ਕਰਾਰ

ਅਮਰੀਕਾ ਵਾਸੀ ਥਮਿੰਦਰ ਸਿੰਘ ਤਨਖਾਹੀਆ ਕਰਾਰ

ਸਿੱਖ ਜਥੇਬੰਦੀਆਂ ਦੀ ਇਕੱਤਰਤਾ ਤੋਂ ਬਾਅਦ ਲਿਆ ਫੈਸਲਾ
ਪਵਿੱਤਰ ਗੁਰਬਾਣੀ ਦੀਆਂ ਲਗਾਂ-ਮਾਤਰਾਵਾਂ ’ਚ ਮਨਮਰਜ਼ੀ ਨਾਲ ਤਬਦੀਲੀ ਕਰਨ ਦੇ ਆਰੋਪ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ ਅਤੇ ਲਗਾਂ-ਮਾਤਰਾਵਾਂ ਵਿਚ ਮਨਮਰਜ਼ੀ ਨਾਲ ਤਬਦੀਲੀਆਂ ਕਰਨ ਦੇ ਆਰੋਪ ਵਿਚ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਇਹ ਫੈਸਲਾ ਲਿਆ ਗਿਆ ਹੈ। ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਦਿਆਂ ਥਮਿੰਦਰ ਸਿੰਘ ਨੂੰ ਤਨਖਾਹੀਆ ਕਰਾਰ ਦੇਣ ਦਾ ਐਲਾਨ ਕੀਤਾ। ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਵੀ ਕਿਹਾ ਗਿਆ ਹੈ। ਇਸਦੇ ਨਾਲ ਹੀ ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਆਨਲਾਈਨ ਅਤੇ ਆਫਲਾਈਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਬੰਦ ਕਰਨ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਸਾਰਾ ਰਿਕਾਰਡ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਕੀਤਾ ਜਾਵੇ ਅਤੇ ਦੱਸਿਆ ਜਾਵੇ ਕਿ ਅਜਿਹਾ ਕੰਮ ਕਿਉਂ ਕੀਤਾ ਗਿਆ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …