ਬੀਐਸਐਫ ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨਾਲ ਖੁਸ਼ੀ ਕੀਤੀ ਸਾਂਝੀ
ਕੁਝ ਸਮੇਂ ਲਈ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਗੇਟਾਂ ਨੂੰ ਵੀ ਖੋਲ੍ਹਿਆ ਗਿਆ
ਮਲੇਰਕੋਟਲਾ/ਬਿਊਰੋ ਨਿਊਜ਼
ਅੱਜ ਮੰਗਲਵਾਰ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਲੇਰਕੋਟਲਾ ਪਹੁੰਚੇ ਅਤੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ। ਇਸ ਮੌਕੇ ਭਗਵੰਤ ਮਾਨ ਨੇ ਮਲੇਰਕੋਟਲਾ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮਲੇਕੋਟਲਾ ਨੂੰ ਜ਼ਿਲ੍ਹੇ ਦਾ ਦਰਜਾ ਮਿਲ ਗਿਆ ਹੈ ਪਰ ਇਹ ਹਾਲੇ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ ਅਤੇ ਹੁਣ ਮਲੇਰਕੋਟਲਾ ਜ਼ਿਲ੍ਹੇ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਅਤੇ ਪੀਰਾਂ ਪੈਗੰਬਰਾਂ ਦੀ ਧਰਤੀ ਹੈ ਅਤੇ ਇੱਥੇ ਨਫਰਤ ਦੇ ਬੀਜ ਨਹੀਂ ਉਗਦੇ। ਇਸੇ ਦੌਰਾਨ ਈਦ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ’ਚ ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਪਾਕਿ ਰੇਂਜਰਜ਼ ਨੂੰ ਵਧਾਈਆਂ ਦਿੱਤੀਆਂ ਅਤੇ ਮਿਠਾਈਆਂ ਦਾ ਅਦਾਨ ਪ੍ਰਦਾਨ ਵੀ ਹੋਇਆ। ਅਟਾਰੀ ਸਰਹੱਦ ’ਤੇ ਸਾਂਝੀ ਚੈਕ ਪੋਸਟ ਜ਼ੀਰੋ ਲਾਈਨ ’ਤੇ ਬੀਐਸਐਫ ਦੇ ਅਧਿਕਾਰੀ ਅਤੇ ਪਾਕਿ ਰੇਂਜਰਜ਼ ਕਮਾਂਡਿੰਗ ਅਫਸਰ ਦੀ ਅਗਵਾਈ ਵਿਚ ਇਕ ਸਾਂਝੇ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਕੁਝ ਸਮੇਂ ਲਈ ਭਾਰਤ-ਪਾਕਿਸਤਾਨ ਦੇ ਅੰਤਰਰਾਸ਼ਟਰੀ ਗੇਟਾਂ ਨੂੰ ਵੀ ਖੋਲ੍ਹਿਆ ਗਿਆ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …