Breaking News
Home / ਪੰਜਾਬ / ਸਿੱਧੂ ਨੇ ਪੰਜਾਬ ’ਚ ਵਿਕਦੇ ਨਸ਼ਿਆਂ ਨੂੰ ਲੈ ਕੇ ਘੇਰੀ ਮਾਨ ਸਰਕਾਰ

ਸਿੱਧੂ ਨੇ ਪੰਜਾਬ ’ਚ ਵਿਕਦੇ ਨਸ਼ਿਆਂ ਨੂੰ ਲੈ ਕੇ ਘੇਰੀ ਮਾਨ ਸਰਕਾਰ

ਨਸ਼ਾ ਵੇਚਣ ਵਾਲੇ ਦੀ ਵਾਇਰਲ ਵੀਡੀਓ ਦਾ ਆਪਣੇ ਟਵੀਟ ’ਚ ਕੀਤਾ ਜ਼ਿਕਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਸ਼ਰ੍ਹੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੋਂ ਨਸ਼ਾ ਵੇਚਣ ਵਾਲੀ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਟਵਿੱਟਰ ’ਤੇ ਵੀਡੀਓ ਸ਼ੇਅਰ ਕਰਕੇ ਲਿਖਿਆ ਕਿ ਇਹ ਵੀਡੀਓ ਫਰੀਦਕੋਟ ਇਲਾਕੇ ਦਾ ਹੈ, ਜਿਸ ’ਚ ਇਕ ਨੌਜਵਾਨ ਰੇਲਵੇ ਲਾਈਨ ’ਤੇ ਬੈਠਾ ਸ਼ਰ੍ਹੇਆਮ ਨਸ਼ਾ ਵੇਚ ਰਿਹਾ ਹੈ ਅਤੇ ਉਸ ਕੋਲੋਂ ਨਾਬਾਲਗ ਬੱਚੇ ਅਤੇ ਔਰਤਾਂ ਨਸ਼ਾ ਖਰੀਦ ਦੇ ਹੋਏ ਨਜ਼ਰ ਆ ਰਹੇ ਹਨ। ਸਿੱਧੂ ਮਾਨ ਸਰਕਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਸ਼ਾ ਖਤਮ ਕਰਨ ਲਈ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਪ੍ਰੰਤੂ ਫਿਰ ਵੀ ਪੰਜਾਬ ਅੰਦਰ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ। ਜਦਕਿ ਨਸ਼ਾ ਵੇਚਣ ਵਾਲੇ 7 ਵਿਅਕਤੀਆਂ ਨੂੰ ਫਰੀਦਕੋਟ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਦੂਜੇ ਪਾਸੇ ਸਿੱਧੂ ਖਿਲਾਫ਼ ਹਾਈ ਕਮਾਂਡ ਨੂੰ ਭੇਜੀ ਗਈ ਚਿੱਠੀ ਤੋਂ ਬਾਅਦ ਅੱਜ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਉਹ ਆਪਣੇ ਖਿਲਾਫ਼ ਹੋਰ ਰਹੀਆਂ ਸਾਰੀਆਂ ਗੱਲਾਂ ਨੂੰ ਖਾਮੋਸ਼ੀ ਨਾਲ ਸੁਣ ਰਹੇ ਹਨ ਅਤੇ ਸਮਾਂ ਆਉਣ ’ਤੇ ਜਵਾਬ ਦੇਣਗੇ। ਉਨ੍ਹਾਂ ਆਪਣੇ ਟਵੀਟ ਵਿਚ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਕਮੇਟੀ ਨਾਲ ਮਿਲ ਕੇ ਬਿਲਕੁਲ ਵੀ ਨਹੀਂ ਚੱਲਣਗੇ।

Check Also

ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ …