ਕਿਹਾ : ਸਮੂਹ ਪੰਥਕ ਧਿਰਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਉਣ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲੋਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤ ਸਾਰੇ ਬੰਦੀ ਸਿੰਘ ਅਜਿਹੇ ਵੀ ਹਨ ਜਿਹੜੇ ਸੁਣਾਈ ਗਈ ਸਜ਼ਾ ਤੋਂ ਵੀ ਦੁੱਗਣੀ ਸਜ਼ਾ ਭੁਗਤ ਚੁੱਕੇ ਹਨ ਪ੍ਰੰਤੂ ਫਿਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਅਣਮਨੁੱਖੀ ਤਰੀਕੇ ਨਾਲ ਰੱਖਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਸਿੱਖ ਕੌਮ ਦਾ ਅਹਿਮ ਮਸਲਾ ਹੈ ਅਤੇ ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਉਣ। ਇਸ ਮੌਕੇ ਉਨ੍ਹਾਂ ਮਾਨ ਸਰਕਾਰ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਜਿਸ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਉਸ ਦਿਨ ਤੋਂ ਹੀ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …