Breaking News
Home / ਪੰਜਾਬ / ਪਟਿਆਲਾ ਵਿਚ ਕਰੋਨਾ ਦਾ ਖੌਫ

ਪਟਿਆਲਾ ਵਿਚ ਕਰੋਨਾ ਦਾ ਖੌਫ

ਲਾਅ ਯੂਨੀਵਰਸਿਟੀ ’ਚ ਕਰੋਨਾ ਦੇ 46 ਨਵੇਂ ਮਾਮਲੇ ਆਏ ਸਾਹਮਣੇ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ’ਚ ਬੁੱਧਵਾਰ ਨੂੰ ਕਰੋਨਾ ਵਾਇਰਸ ਦੇ 46 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਯੂਨੀਵਰਸਿਟੀ ਨੂੰ ਹੌਟਸਪੋਟ ਜ਼ੋਨ ਵਿਚ ਬਦਲ ਦਿੱਤਾ । ਲੰਘੇ ਚਾਰ ਦਿਨਾਂ ਅੰਦਰ ਲਾਅ ਯੂਨੀਵਰਸਿਟੀ ਵਿਚ ਕੋਵਿਡ ਦੇ 60 ਪਾਜੇਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੈਂਪਸ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਸਿਵਲ ਸਰਜਨ ਸਿਹਤ ਅਧਿਕਾਰੀਆਂ ਦੇ ਨਾਲ ਯੂਨੀਵਰਸਿਟੀ ਪਹੁੰਚੇ ਅਤੇ ਉਨ੍ਹਾਂ ਵੱਲੋਂ ਵੱਡੇ ਪੱਧਰ ’ਤੇ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਮਾਮਲੇ ਹੋਰ ਵਧਣ ਦੀ ਸੰਭਾਵਨਾ ਹੈ। ਉਧਰ ਦੂਜੇ ਪਾਸੇ ਦੇਸ਼ ਵਿਚ ਕਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਲਿਆ। ਲੰਘੇ 24 ਘੰਟਿਆਂ ਦੌਰਾਨ ਦੇਸ਼ ’ਚ ਕਰੋਨਾ ਦੇ 3205 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 31 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਲੰਘੇ ਦੋ ਦਿਨਾਂ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੇ ਮਾਮਲੇ ਘੱਟ ਦਰਜ ਕੀਤੇ ਗਏ ਸਨ ਜਦਕਿ ਬੁੱਧਵਾਰ ਨੂੰ ਫਿਰ ਇਸ ਵਿਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।

Check Also

ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ

ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …