21.2 C
Toronto
Sunday, September 27, 2026
spot_img
Homeਪੰਜਾਬਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਚਰਚਾ

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਚਰਚਾ

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨਾਲ ਕੀਤੀ ਚਰਚਾ90 ਦੇ ਕਰੀਬ ਵਿਧਾਇਕ ਮੀਟਿੰਗ ’ਚ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਦੇ ਸੈਕਟਰ-35 ਵਿਚ ਸਥਿਤ ਮਿਊਂਸੀਪਲ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਦੀਆਂ ਮੁੱਖ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਜਾ ਸਕੇ। ਸਿੱਖਿਆ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਹਾਲ ਵਿਚ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ 90 ਦੇ ਕਰੀਬ ਵਿਧਾਇਕ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਹਾਜ਼ਰ ਸਨ।

 

RELATED ARTICLES
POPULAR POSTS