ਹਜ਼ਾਰਾਂ ਭਾਰਤੀਆਂ ਨੂੰ ਮਿਲੇਗੀ ਰਾਹਤ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਕੁਝ ਸ਼੍ਰੇਣੀਆਂ ਦੇ ਪਰਵਾਸੀਆਂ ਨੂੰ ਮਿਆਦ ਪੁੱਗਣ ਤੋਂ ਬਾਅਦ ਡੇਢ ਸਾਲ ਲਈ ‘ਵਰਕ ਪਰਮਿਟ’ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਸ਼੍ਰੇਣੀ ਵਿੱਚ ਗ੍ਰੀਨ ਕਾਰਡ ਦੀ ਮੰਗ ਕਰਨ ਵਾਲੇ ਵਿਅਕਤੀ ਅਤੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਸ਼ਾਮਲ ਹਨ। ਇਸ ਨਾਲ ਹਜ਼ਾਰਾਂ ਭਾਰਤੀਆਂ ਨੂੰ ਰਾਹਤ ਮਿਲੀ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਇਹ ਹੁਕਮ ਅੱਜ 4 ਮਈ 2022 ਤੋਂ ਲਾਗੂ ਹੋਵੇਗਾ। ਸੁਰੱਖਿਆ ਵਿਭਾਗ ਅਨੁਸਾਰ ਮੌਜੂਦਾ ਰੁਜ਼ਗਾਰ ਅਧਿਕਾਰ ਕਾਰਡ (ਈਏਡੀ) ’ਤੇ ਦੱਸੀ ਗਈ ਮਿਆਦ ਪੁੱਗਣ ਦੀ ਮਿਤੀ ਤੋਂ ਇਸ ਦੀ ਮਿਆਦ ਆਪਣੇ ਆਪ 180 ਦਿਨਾਂ ਤੋਂ 540 ਦਿਨਾਂ ਤੱਕ ਵੱਧ ਜਾਵੇਗੀ। ਭਾਰਤੀ-ਅਮਰੀਕੀ ਭਾਈਚਾਰੇ ਦੇ ਆਗੂ ਅਜੈ ਜੈਨ ਭੂਟੋਰੀਆ ਨੇ ਕਿਹਾ ਕਿ ਨਿਯਮ ਵਿੱਚ ਤਬਦੀਲੀ ਨਾਲ 87,000 ਪਰਵਾਸੀਆਂ ਨੂੰ ਮਦਦ ਮਿਲੇਗੀ, ਜਿਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਪੁੱਗ ਚੁੱਕੀ ਹੈ ਜਾਂ ਅਗਲੇ 30 ਦਿਨਾਂ ਵਿੱਚ ਖਤਮ ਹੋਣ ਵਾਲੀ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …