Breaking News
Home / ਪੰਜਾਬ / ਦੋ ਸਾਬਕਾ ਡੀਆਈਜੀ ਜੇਲ੍ਹਾਂ ਖਿਲਾਫ ਮਾਮਲਾ ਦਰਜ

ਦੋ ਸਾਬਕਾ ਡੀਆਈਜੀ ਜੇਲ੍ਹਾਂ ਖਿਲਾਫ ਮਾਮਲਾ ਦਰਜ

ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਸੱਗੂ ਤੇ ਜਾਖੜ ਖਿਲਾਫ ਹੋਈ ਕਾਰਵਾਈ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਥਾਣਾ ਸਿਟੀ ਪੁਲਿਸ ਵੱਲੋਂ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਜੇਲ੍ਹ ਵਿਭਾਗ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਸੱਗੂ ਜਦ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਬਤੌਰ ਜੇਲ੍ਹ ਸੁਪਰਡੈਂਟ ਤੈਨਾਤ ਸਨ ਤਾਂ ਉਸ ਦੌਰਾਨ ਜੇਲ੍ਹ ਅੰਦਰੋਂ ਕੁਝ ਨਸ਼ੀਲੇ ਪਦਾਰਥ, ਮੋਬਾਈਲ ਅਤੇ ਕੁਝ ਸਮਾਨ ਬਰਾਮਦ ਹੋਇਆ ਸੀ, ਜੋ ਕਿ ਗ਼ੈਰਕਾਨੂੰਨੀ ਸੀ। ਇਨ੍ਹਾਂ ਦੋਵਾਂ ਅਧਿਕਾਰੀਆਂ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਇਸ ਮਾਮਲੇ ਨੂੰ ਰਫਾ ਦਫਾ ਕੀਤਾ ਗਿਆ ਸੀ। ਕਰੀਬ ਗਿਆਰਾਂ ਸਾਲ ਬਾਅਦ ਹੁਣ ਇਨ੍ਹਾਂ ਮਾਮਲਿਆਂ ਨੂੰ ਦੁਬਾਰਾ ਖੋਲ੍ਹ ਕੇ ਇਕ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਹੁਣ ਦੋਵਾਂ ਸਾਬਕਾ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ। ਪੜਤਾਲ ਤੋਂ ਬਾਅਦ ਇਨ੍ਹਾਂ ਦੋਵਾਂ ਸਾਬਕਾ ਪੁਲਿਸ ਅਧਿਕਾਰੀਆਂ ਦੀ ਗਿ੍ਰਫ਼ਤਾਰੀ ਵੀ ਸੰਭਵ ਹੈ। ਜ਼ਿਕਰਯੋਗ ਹੈ ਕਿ ਲਖਵਿੰਦਰ ਸਿੰਘ ਜਾਖੜ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਡੀਆਈਜੀ ਜੇਲ੍ਹਾਂ ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …