ਵਿਸ਼ਵ ਅਥਲੈਟਿਕਸ ਤੋਂ ਆਰਜ਼ੀ ਤੌਰ ’ਤੇ ਮੁਅੱਤਲ
ਪੰਜਾਬ ਨਾਲ ਸਬੰਧਤ ਹੈ ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ’ਤੇ ਪਾਬੰਦੀ ਸ਼ੁਦਾ ਦਵਾਈਆਂ ਲੈਣ ਕਾਰਨ ਆਰਜ਼ੀ ਪਾਬੰਦੀ ਲਗਾ ਦਿੱਤੀ ਗਈ ਹੈ। ਅਥਲੈਟਿਕਸ ਇੰਟੀਗਿ੍ਰਟੀ ਯੂਨਿਟ ਨੇ ਇਕ ਟਵੀਟ ਰਾਹੀਂ ਇਹ ਖ਼ੁਲਾਸਾ ਕੀਤਾ ਤੇ ਦੱਸਿਆ ਹੈ ਕਿ ਕਮਲਪ੍ਰੀਤ ਕੌਰ ਡੋਪ ਟੈਸਟ ਵਿਚ ਫੇਲ੍ਹ ਹੋ ਗਈ ਹੈ ਅਤੇ ਉਸਦੇ ਸੈਂਪਲ ਵਿਚ ਸਟੈਨੋਜ਼ੋਲੋਲ ਪਾਈ ਗਈ ਹੈ ਜੋ ਕਿ ਪਾਬੰਦੀ ਸ਼ੁਦਾ ਦਵਾਈ ਹੈ। ਅਥਲੈਟਿਕਸ ਇੰਟੈਗਰਿਟੀ ਯੂਨਿਟ ਵਲੋਂ ਕਮਲਪ੍ਰੀਤ ਕੌਰ ਨੂੰ ਆਰਜੀ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਜੇਕਰ ਕਮਲਪ੍ਰੀਤ ’ਤੇ ਪਾਬੰਦੀਸ਼ੁਦਾ ਦਵਾਈ ਲੈਣ ਦੇ ਦੋਸ਼ ਸਹੀ ਸਾਬਤ ਹੋ ਜਾਂਦੇ ਹਨ ਤਾਂ ਉਸ ਨੂੰ ਚਾਰ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਕਮਲਪ੍ਰੀਤ ਕੌਰ ਨੇ ਟੋਕੀਓ ਉਲੰਪਿਕਸ ਵਿਚ 6ਵਾਂ ਸਥਾਨ ਹਾਸਲ ਕੀਤਾ ਸੀ, ਜਿਸ ਨਾਲ ਉਹ ਕੌਮਾਂਤਰੀ ਪੱਧਰ ’ਤੇ ਚਰਚਾ ਵਿਚ ਆ ਗਈ ਸੀ।