-1.9 C
Toronto
Sunday, December 7, 2025
spot_img
Homeਭਾਰਤਦਿੱਲੀ ’ਚ ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ

ਦਿੱਲੀ ’ਚ ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ

ਕੇਜਰੀਵਾਲ ਬੋਲੇ-ਸਿਰਫ ਜ਼ਰੂਰਤਮੰਦਾਂ ਨੂੰ ਹੀ ਮਿਲੇਗੀ ਮੁਫਤ ਬਿਜਲੀ ਦੀ ਸਹੂਲਤ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਦਿੱਲੀ ਵਿਚ 1 ਅਕਤੂਬਰ ਤੋਂ ਬਿਜਲੀ ਸਬਸਿਡੀ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਮਿਲੇਗੀ ਜੋ ਇਸ ਦੀ ਮੰਗ ਕਰਨਗੇ। ਉਨ੍ਹਾਂ ਦੱਸਿਆ ਕਿ ਅਸੀਂ ਦਿੱਲੀ ਦੇ ਲੋਕਾਂ ਕੋਲੋਂ ਪੁਛਾਂਗੇ ਕਿ ਤੁਹਾਨੂੰ ਬਿਜਲੀ ਸਬਸਿਡੀ ਦੀ ਜ਼ਰੂਰਤ ਹੈ ਜਾਂ ਨਹੀਂ, ਜੋ ਲੋਕ ਕਹਿਣਗੇ ਕਿ ਸਾਨੂੰ ਬਿਜਲੀ ਸਬਸਿਡੀ ਦੀ ਜ਼ਰੂਰਤ ਨਹੀਂ ਭਾਵ ਮੁਫ਼ਤ ਬਿਜਲੀ ਨਹੀਂ ਚਾਹੀਦੀ, ਉਨ੍ਹਾਂ ਦੀ ਮੁਫ਼ਤ ਬਿਜਲੀ ਵਾਲੀ ਸਹੂਲਤ ਬੰਦ ਕਰ ਦਿੱਤੀ ਜਾਵੇਗੀ। ਕੇਜਰੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਲੋਕ ਮਿਲਦੇ ਹਨ ਜੋ ਕਹਿੰਦੇ ਹਨ ਕਿ ਉਨ੍ਹਾਂ ਨੂੰ ਬਿਜਲੀ ਸਬਸਿਡੀ ਦੀ ਜ਼ਰੂਰਤ ਨਹੀਂ। ਅਸੀਂ ਬਿਜਲੀ ਦਾ ਬਿਲ ਭਰਨ ਲਈ ਤਿਆਰ ਹਾਂ, ਸਾਡੇ ਬਿਲਾਂ ਤੋਂ ਮਿਲਣ ਵਾਲੇ ਪੈਸੇ ਨੂੰ ਤੁਸੀਂ ਦਿੱਲੀ ’ਚ ਵਧੀਆ ਸਕੂਲ ਅਤੇ ਹਸਪਤਾਲ ਬਣਾਉਣ ਲਈ ਇਸਤੇਮਾਲ ਕਰ ਸਕਦੇ ਹੋ। ਕੇਜਰੀਵਾਲ ਨੇ ਦੱਸਿਆ ਕਿ ਲੋਕਾਂ ਦੇ ਇਸ ਸੁਝਾਅ ਤੋਂ ਬਾਅਦ ਹੀ ਦਿੱਲੀ ਸਰਕਾਰ ਨੇ ਇਹ ਫੈਸਲਾ ਕੀਤਾ ਹੈ।

 

RELATED ARTICLES
POPULAR POSTS