ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲੀ ਸਿੱਕਾ ਹੋਇਆ ਬਰਾਮਦ
ਕਰਨਾਲ/ਬਿਊਰੋ ਨਿਊਜ਼
ਕਰਨਾਲ ਪੁਲਿਸ ਨੇ ਵੀਰਵਾਰ ਨੂੰ ਨੈਸ਼ਨਲ ਹਾਈਵੇ ਸਥਿਤ ਬਸਤਾੜਾ ਟੋਲ ਪਲਾਜ਼ੇ ’ਤੇ ਇਕ ਇਨੋਵਾ ਕਾਰ ਸਮੇਤ ਚਾਰ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਹ ਚਾਰੋਂ ਸ਼ੱਕੀ ਨੌਜਵਾਨ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਦੱਸੇ ਜਾ ਰਹੇ ਹਨ। ਗਿ੍ਰਫ਼ਤਾਰ ਕੀਤੇ ਗਏ ਗੁਰਪ੍ਰੀਤ, ਅਮਨਦੀਪ, ਪਰਵਿੰਦਰ ਅਤੇ ਭੁਪਿੰਦਰ ਨਾਮੀ ਨੌਜਵਾਨਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ, ਗੋਲੀ ਸਿੱਕਾ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਇਹ ਚਾਰੋਂ ਨੌਜਵਾਨ ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ ਜਿਨ੍ਹਾਂ ਵਿਚੋਂ ਤਿੰਨ ਨੌਜਵਾਨਾਂ ਦਾ ਸਬੰਧ ਫਿਰੋਜਪੁਰ ਅਤੇ ਇਕ ਦਾ ਸਬੰਧ ਲੁਧਿਆਣਾ ਜ਼ਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਨੋਵਾ ਗੱਡੀ ਰਾਹੀਂ ਹਥਿਆਰ ਅਤੇ ਗੋਲੀ ਸਿੱਕਾ ਲਿਜਾਣ ਦੀ ਸੂਚਨਾ ਮਿਲੀ ਕਰਨਾਲ ਪੁਲਿਸ ਨੂੰ ਸੀ, ਜਿਸ ’ਤੇ ਉਨ੍ਹਾਂ ਤੁਰੰਤ ਕਾਰਵਾਈ ਕਰਦੇ ਹੋਏ ਹਾਈਵੇ ’ਤੇ ਨਾਕਾ ਲਗਾਇਆ ਅਤੇ ਇਸ ਇਨੋਵਾ ਗੱਡੀ ਨੂੰ ਰੋਕਿਆ। ਤਲਾਸ਼ੀ ਲੈਣ ’ਤੇ ਗੱਡੀ ਵਿਚੋਂ ਦੇਸੀ ਪਿਸਤੌਲ, ਕਾਰਤੂਸ ਅਤੇ ਹੋਰ ਵਿਸਫੋਟਕ ਪਦਾਰਥ ਬਰਾਮਦ ਹੋਏ ਹਨ। ਗਿ੍ਰਫ਼ਤਾਰ ਕੀਤੇ ਗਏ ਇਨ੍ਹਾਂ ਸ਼ੱਕੀ ਨੌਜਵਾਨਾਂ ਦਾ ਸਬੰਧ ਪਾਕਿਸਤਾਨ ’ਚ ਬੈਠੇ ਦੇਸ਼ ਵਿਰੋਧੀ ਹਰਵਿੰਦਰ ਸਿੰਘ ਰਿੰਦਾ ਨਾਲ ਦੱਸਿਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਨੂੰ ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭੇਜੇ ਗਏ ਸਨ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …