‘ਆਪ’ ਸਰਕਾਰ ਨੇ ਜਾਰੀ ਕੀਤਾ ਹੋਇਆ ਸੀ ਨੋਟਿਸ
ਪਰਕਾਸ਼ ਸਿੰਘ ਬਾਦਲ ਨੇ ਵੀ ਖਾਲੀ ਕਰ ਦਿੱਤੀ ਸੀ ਸਰਕਾਰੀ ਰਿਹਾਇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਰਜਿੰਦਰ ਕੌਰ ਭੱਠਲ ਨੂੰ 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਬੀਬੀ ਭੱਠਲ ਨੂੰ ਜਾਰੀ ਨੋਟਿਸ ’ਚ ਕਿਹਾ ਗਿਆ ਸੀ ਕਿ ਤੁਹਾਨੂੰ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਦੇ ਅਹੁਦੇ ਕਾਰਨ ਸਰਕਾਰੀ ਕੋਠੀ ਅਲਾਟ ਕੀਤੀ ਗਈ ਸੀ। ਪਰ ਹੁਣ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਰਾਜ ਯੋਜਨਾ ਬੋਰਡ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਬੀਬੀ ਭੱਠਲ ਨੂੰ ਚੰਡੀਗੜ੍ਹ ਦੇ ਸੈਕਟਰ 2 ’ਚ ਕੋਠੀ ਨੰਬਰ 8 ਮਿਲੀ ਹੋਈ ਸੀ। ਕੋਠੀ ਦੀ ਬਿਜਲੀ ਤੇ ਪਾਣੀ ਦਾ ਬਿੱਲ ਵੀ ਪੀ.ਡਬਲਯੂ.ਡੀ. ਵਿਭਾਗ ਵੱਲੋਂ ਭਰਿਆ ਜਾਂਦਾ ਹੈ, ਜੋ ਕਿ ਲੱਖਾਂ ਰੁਪਏ ਮਹੀਨੇ ਦੇ ਬਣਦੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਕੋਲੋਂ ਵੀ ਸਰਕਾਰੀ ਕੋਠੀ ਖਾਲੀ ਕਰਵਾ ਲਈ ਗਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …