Breaking News
Home / ਭਾਰਤ / ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੇ ਝੂਠ ’ਤੇ ਚੁੱਕੇ ਸਵਾਲ

ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੇ ਝੂਠ ’ਤੇ ਚੁੱਕੇ ਸਵਾਲ

ਕਿਹਾ : ਭਾਰਤ ’ਚ ਕਰੋਨਾ ਨਾਲ ਹੋਈਆਂ 47 ਲੱਖ ਤੋਂ ਵੱਧ ਮੌਤਾਂ ਅਤੇ ਮੋਦੀ ਬੋਲਦੇ ਰਹੇ ਝੂਠ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੋਵਿਡ-19 ਜਾਂ ਇਸ ਦੇ ਪ੍ਰਭਾਵਾਂ ਕਾਰਨ ਭਾਰਤ ਵਿੱਚ 47 ਲੱਖ ਤੋਂ ਵੱਧ ਮੌਤਾਂ ਹੋਣ ਦੇ ਵਿਸ਼ਵ ਸਿਹਤ ਸੰਗਠਨ ਦੇ ਅਨੁਮਾਨ ਬਾਰੇ ਹੈਰਾਨਗੀ ਪ੍ਰਗਟ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੋਲੇ ਗਏ ਝੂਠ ’ਤੇ ਸਵਾਲ ਚੁੱਕੇ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ 47 ਲੱਖ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ, ਜਦੋਂ ਕਿ ਮੋਦੀ ਸਰਕਾਰ ਨੇ 4 ਲੱਖ 8 ਹਜ਼ਾਰ ਮੌਤਾਂ ਦਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿਗਿਆਨ ਝੂਠ ਨਹੀਂ ਬੋਲਦਾ, ਸਗੋਂ ਮੋਦੀ ਝੂਠ ਬੋਲਦੇ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਡਬਲਯੂ.ਐਚ.ਓ. ਨੇ ਦੁਨੀਆ ਭਰ ਵਿਚ ਕਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਜਾਰੀ ਕੀਤਾ ਸੀ ਤੇ ਅੰਦਾਜ਼ਾ ਲਗਾਇਆ ਹੈ ਕਿ ਪਿਛਲੇ ਦੋ ਸਾਲਾਂ ’ਚ ਯਾਨੀ 2020 ਤੇ 2021 ਵਿਚ, ਲਗਪਗ 15 ਮਿਲੀਅਨ ਵਿਅਕਤੀ ਕਰੋਨਾ ਵਾਇਰਸ ਦੀ ਲਪੇਟ ’ਚ ਆਏ ਹਨ। ਇਸ ਰਿਪੋਰਟ ’ਚ ਇਹ ਵੀ ਦੱਸਿਆ ਗਿਆ ਹੈ ਕਿ ਭਾਰਤ ’ਚ ਕਰੋਨਾ ਕਾਰਨ ਹੁਣ ਤਕ 47 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਭਾਰਤ ਨੇ ਡਬਲਯੂ.ਐਚ.ਓ. ਦੇ ਇਨ੍ਹਾਂ ਅੰਕੜਿਆਂ ’ਤੇ ਸਖ਼ਤ ਇਤਰਾਜ਼ ਵੀ ਕੀਤਾ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …