19.3 C
Toronto
Saturday, June 13, 2026
spot_img
Homeਭਾਰਤਕੇਦਾਰਨਾਥ ਧਾਮ ਦੇ ਕਪਾਟ ਖੁੱਲ੍ਹੇ

ਕੇਦਾਰਨਾਥ ਧਾਮ ਦੇ ਕਪਾਟ ਖੁੱਲ੍ਹੇ

ਹਜ਼ਾਰਾਂ ਸ਼ਰਧਾਲੂ ਕਰ ਰਹੇ ਹਨ ਦਰਸ਼ਨ
ਦੇਹਰਾਦੂਨ/ਬਿਊਰੋ ਨਿਊਜ਼
ਉੱਤਰਾਖੰਡ ਦੇ ਕੇਦਾਰਨਾਥ ਧਾਮ ਦੇ ਕਪਾਟ ਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਸ਼ੁੱਕਰਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਮੰਦਰ ਦੇ ਕਪਾਟ ਸਵੇਰੇ ਸਾਢੇ 6 ਵਜੇ ਪੂਜਾ ਤੋਂ ਬਾਅਦ ਖੋਲ੍ਹੇ ਗਏ ਹਨ। ਇਸ ਮੌਕੇ 10 ਹਜ਼ਾਰ ਸ਼ਰਧਾਲੂਆਂ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਲੰਘੇਂ ਕੱਲ੍ਹ ਕੇਦਾਰਨਾਥ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਗਏ ਸਨ। ਇਹ ਵੀ ਦੱਸਿਆ ਜਾਂਦਾ ਹੈ ਕਿ ਕਰੋਨਾ ਮਹਾਮਾਰੀ ਫੈਲਣ ਤੋਂ ਬਾਅਦ ਇੱਥੇ ਹਰ ਸਾਲ ਕਪਾਟ ਖੁੱਲ੍ਹਦੇ ਸਨ ਅਤੇ ਪੂਜਾ ਆਰਤੀ ਕੀਤੀ ਜਾਂਦੀ ਸੀ, ਪਰ ਭਗਤਾਂ ਨੂੰੂ ਦਰਸ਼ਨ ਕਰਨ ਦੀ ਆਗਿਆ ਨਹੀਂ ਸੀ। ਅੱਜ ਕੇਦਾਰਨਾਥ ਧਾਮ ਦੇ ਕਪਾਟ ਖੁੱਲ੍ਹਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ।

 

RELATED ARTICLES
POPULAR POSTS