20.2 C
Toronto
Thursday, August 13, 2026
spot_img
Homeਪੰਜਾਬਜੇਲ੍ਹ ਜਾਣ ਤੋਂ ਨਹੀਂ ਡਰੇਗੀ ਅਲਕਾ ਲਾਂਬਾ

ਜੇਲ੍ਹ ਜਾਣ ਤੋਂ ਨਹੀਂ ਡਰੇਗੀ ਅਲਕਾ ਲਾਂਬਾ

ਜੇਲ੍ਹ ਜਾਣ ਤੋਂ ਨਹੀਂ ਡਰੇਗੀ ਅਲਕਾ ਲਾਂਬਾਕਿਹਾ : ਪੰਜਾਬ ਪੁਲਿਸ ਦੇ ਸਵਾਲਾਂ ਦਾ ਡਟ ਕੇ ਦਿਆਂਗੀ ਜਵਾਬ
ਰੂਪਨਗਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਸਬੰਧੀ ਦਰਜ ਕੀਤੇ ਕੇਸ ਵਿੱਚ ਨਾਮਜ਼ਦ ਦਿੱਲੀ ਦੀ ਕਾਂਗਰਸੀ ਆਗੂ ਅਲਕਾ ਲਾਂਬਾ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਜੁਲਾਈ ਨੂੰ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਥਾਣਾ ਸਦਰ ਰੂਪਨਗਰ ਵਿਖੇ ਅਲਕਾ ਲਾਂਬਾ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਅਲਕਾ ਲਾਂਬਾ ਨੇ ਦਾਅਵਾ ਕੀਤਾ ਕਿ ਉਹ ਹੁਣ ਕੇਸ ਨਹੀਂ ਲੜੇਗੀ ਤੇ ਪੰਜਾਬ ਪੁਲਿਸ ਦੇ ਸਵਾਲਾਂ ਦਾ ਜਵਾਬ ਡਟ ਕੇ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਉਸ ਨੂੰ ਜੇਲ੍ਹ ਵਿੱਚ ਡੱਕਣਾ ਚਾਹੇ ਤਾਂ ਉਹ ਜੇਲ੍ਹ ਜਾਣ ਤੋਂ ਵੀ ਨਹੀਂ ਡਰੇਗੀ। ਲਾਂਬਾ ਨੇ ਦੱਸਿਆ ਕਿ ਉਨ੍ਹਾਂ ਆਪਣੇ ਵਕੀਲ ਨੂੰ ਇਹ ਗੱਲ ਆਖ ਦਿੱਤੀ ਹੈ। ਅਲਕਾ ਲਾਂਬਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੂਰਾ ਜ਼ੋਰ ਆਪਣੇ ਬੌਸ ਅਰਵਿੰਦ ਕੇਜਰੀਵਾਲ ਖਿਲਾਫ ਬੋਲਣ ਵਾਲਿਆਂ ਦੀ ਆਵਾਜ਼ ਬੰਦ ਕਰਨ ’ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਵਿੱਚ ਰੋਜ਼ ਵਾਪਰ ਰਹੀਆਂ ਘਟਨਾਵਾਂ ਦੀ ਰਤਾ ਵੀ ਪ੍ਰਵਾਹ ਨਹੀਂ ਹੈ।

 

RELATED ARTICLES
POPULAR POSTS