ਦਿੱਲੀ ’ਚ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਬਾਹਰ ਕੀਤਾ ਜ਼ੋਰਦਾਰ ਹੰਗਾਮਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੀ ਕੀਤੀ ਗਈ ਗਿ੍ਰਫਤਾਰੀ ਤੋਂ ਬਾਅਦ ਬਵਾਲ ਮਚ ਗਿਆ ਹੈ। ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਨਾਲ ਹੀ ਇਸ ਕਾਰਵਾਈ ਨੂੰ ਬਦਲੇ ਦੀ ਰਾਜਨੀਤੀ ਦੱਸਿਆ ਜਾ ਰਿਹਾ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਤੇਜਿੰਦਰਪਾਲ ਬੱਗਾ ਦੀ ਗਿ੍ਰਫਤਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਇਸੇ ਦੌਰਾਨ ਪੰਜਾਬ ਕਾਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਦੇ ਦਿਨ ਨੂੰ ਪੰਜਾਬ ਪੁਲਿਸ ਲਈ ਦੁਖਦਾਈ ਦੱਸਿਆ। ਕਿਉਂਕਿ ਪੰਜਾਬ ਪੁਲਿਸ ਨੇ ਬੱਗਾ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਦਿੱਲੀ ਪੁਲਿਸ ਰਸਤੇ ਵਿਚੋਂ ਹੀ ਮੋੜ ਕੇ ਬੱਗਾ ਨੂੰ ਵਾਪਸ ਦਿੱਲੀ ਲੈ ਗਈ ਹੈ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਅਤੇ ਕੇਜਰੀਵਾਲ ’ਤੇ ਪੰਜਾਬ ਪੁਲਿਸ ਦੀ ਛਵੀ ਖਰਾਬ ਕਰਨ ਦੇ ਆਰੋਪ ਲਗਾਏ ਹਨ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਪੁਲਿਸ ਨੂੰ ਬਦਲੇ ਦੀ ਭਾਵਨਾ ਲਈ ਵਰਤ ਰਹੀ ਹੈ। ਇਸਦੇ ਚੱਲਦਿਆਂ ਦਿੱਲੀ ਵਿਚ ਭਾਜਪਾ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਮੂਹਰੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਹੈ। ਉਧਰ ਦੂਜੇ ਵਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਇਕ ਬਦਨਾਮ ਵਿਅਕਤੀ ਦੱਸਿਆ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …