Breaking News
Home / ਪੰਜਾਬ / ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨਵੀਂ ਦਿੱਲੀ ’ਚ ਗਿ੍ਰਫਤਾਰ

ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨਵੀਂ ਦਿੱਲੀ ’ਚ ਗਿ੍ਰਫਤਾਰ

ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗਿ੍ਰਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ 50 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਅੱਜ ਸ਼ੁੱਕਰਵਾਰ ਸਵੇਰੇ ਬੱਗਾ ਨੂੰ ਉਸਦੇ ਦਿੱਲੀ ਸਥਿਤ ਘਰ ’ਚੋਂ ਗਿ੍ਰਫ਼ਤਾਰ ਕੀਤਾ। ਬੱਗਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਕੀਤੀ ਸੀ। ਇਸ ਨੂੰ ਲੈ ਕੇ ਬੱਗਾ ਖਿਲਾਫ ਮੁਹਾਲੀ ਵਿਖੇ ਇਕ ਅਪ੍ਰੈਲ ਨੂੰ ਕੇਸ ਦਰਜ ਕੀਤਾ ਗਿਆ ਸੀ। ਤੇਜਿੰਦਰਪਾਲ ਸਿੰਘ ਬੱਗਾ ਦੀ ਗਿ੍ਰਫਤਾਰੀ ਨੂੰ ਲੈ ਕੇ ਭਾਜਪਾ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਜੰਮ ਦੇ ਆਲੋਚਨਾ ਕੀਤੀ ਹੈ। ਇਸੇ ਦੌਰਾਨ ਦਿੱਲੀ ਦੇ ਜਨਕਪੁਰੀ ਪੁਲਿਸ ਥਾਣੇ ਪਹੁੰਚੇ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਨੇ ਦੱਸਿਆ ਕਿ ਜਦੋਂ ਉਹ ਇਸ ਘਟਨਾਕ੍ਰਮ ਦੀ ਵੀਡੀਓ ਬਣਾਉਣ ਲੱਗੇ ਤਾਂ ਪੁਲਿਸ ਮੁਲਾਜ਼ਮਾਂ ਵਲੋਂ ਉਹਨਾਂ ਨਾਲ ਵੀ ਬਦਸਲੂਕੀ ਕੀਤੀ ਗਈ। ਪ੍ਰੀਤਪਾਲ ਸਿੰਘ ਬੱਗਾ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਦੇ ਮੂੰਹ ’ਤੇ ਮੁੱਕਾ ਵੀ ਮਾਰਿਆ ਅਤੇ ਉਨ੍ਹਾਂ ਦਾ ਮੋਬਾਇਲ ਵੀ ਖੋਹ ਲਿਆ। ਪ੍ਰੀਤਪਾਲ ਬੱਗਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਪੁੱਤਰ ਨੂੰ ਝੂਠੇ ਮਾਮਲੇ ਵਿਚ ਫਸਾਉਣਾ ਚਾਹੁੰਦੇ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …