ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕੇ ਰਾਜਪਕਸ਼ੇ
ਸ੍ਰੀਲੰਕਾ ਵਿਚ ਹੰਗਾਮੀ ਹਾਲਾਤ ਦੌਰਾਨ ਕਰਫਿਊ ਲਾਇਆ
ਕੋਲੰਬੋ/ਬਿਊਰੋ ਨਿਊਜ਼
ਸ੍ਰੀਲੰਕਾ ਹੁਣ ਦੀਵਾਲੀਆ ਹੋਣ ਦੀ ਕਗਾਰ ’ਤੇ ਖੜ੍ਹਾ ਹੈ ਅਤੇ ਇਸੇ ਦੌਰਾਨ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕਦਿਆਂ ਅਸਤੀਫਾ ਦੇ ਦਿੱਤਾ ਹੈ। ਲੰਘੇ ਹਫਤੇ ਮੁੱਖ ਵਿਰੋਧੀ ਆਗੂ ਸਿਰਿਸੇਨਾ ਨੇ ਰਾਸ਼ਟਰਪਤੀ ਨਾਲ ਮੀਟਿੰਗ ਕੀਤੀ ਸੀ। ਇਸ ਮੀਟਿੰਗ ਵਿਚ ਤੈਅ ਹੋ ਗਿਆ ਸੀ ਕਿ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਅਸਤੀਫਾ ਦੇ ਦੇਣਗੇ ਅਤੇ ਇਸ ਤੋਂ ਬਾਅਦ ਅੰਤਰਿਮ ਸਰਕਾਰ ਬਣੇਗੀ। ਉਧਰ ਦੂਜੇ ਪਾਸੇ ਸ੍ਰੀਲੰਕਾ ਦੇ ਕਈ ਹਿੱਸਿਆਂ ਵਿਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ ਹੋਣ ਦੀਆਂ ਖਬਰਾਂ ਵੀ ਮਿਲੀਆਂ ਹਨ। ਇਸ ਤੋਂ ਵੀ ਵੱਡਾ ਖਤਰਾ ਹੁਣ ਰਾਜਪਕਸ਼ੇ ਦੇ ਅਸਤੀਫੇ ਨਾਲ ਖੜ੍ਹਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀਲੰਕਾ 1948 ਵਿਚ ਆਪਣੀ ਆਜ਼ਾਦੀ ਤੋਂ ਬਾਅਦ ਸਭ ਤੋਂ ਮਾੜੇ ਆਰਥਿਕ ਸੰਕਟ ’ਚੋਂ ਗੁਜ਼ਰ ਰਿਹਾ ਹੈ। ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਲਗਭਗ ਖਤਮ ਹੋ ਚੁੱਕਾ ਹੈ, ਜਿਸ ਨਾਲ ਉਹ ਜ਼ਰੂਰੀ ਚੀਜ਼ਾਂ ਦਾ ਆਯਾਤ ਵੀ ਨਹੀਂ ਕਰ ਪਾ ਰਿਹਾ ਹੈ।