ਬੈਂਸ ਨੇ ਹਾਈਕੋਰਟ ’ਚ ਪਾਈ ਸੀ ਪਟੀਸ਼ਨ
ਜਬਰ ਜਨਾਹ ਦੇ ਮਾਮਲੇ ’ਚ ਹੁਣ 19 ਮਈ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ ਜਨਾਹ ਦੇ ਮਾਮਲੇ ਵਿਚ ਸਮੇਂ ਸਿਰ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਭਗੌੜਾ ਐਲਾਨਿਆ ਹੋਇਆ ਹੈ। ਬੈਂਸ ਨੇ ਇਸਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ ਅਤੇ ਇਸ ਮਾਮਲੇ ਵਿਚ ਅੱਜ ਅਦਾਲਤ ’ਚ ਸੁਣਵਾਈ ਹੋਈ। ਅਦਾਲਤ ਨੇ ਹੁਣ ਅਗਲੀ ਸੁਣਵਾਈ 19 ਮਈ ਨੂੰ ਨਿਰਧਾਰਤ ਕੀਤੀ ਹੈ। ਜ਼ਿਕਰਯੋਗ ਹੈ ਕਿ ਭਗੌੜਾ ਐਲਾਨੇ ਜਾਣ ਤੋਂ ਬਾਅਦ ਲੁਧਿਆਣਾ ਸ਼ਹਿਰ ਵਿਚ ਬੈਂਸ ਖਿਲਾਫ ਪੋਸਟਰ ਵੀ ਲੱਗ ਗਏ ਸਨ। ਉਧਰ ਦੂਜੇ ਪਾਸੇ ਸਿਮਰਜੀਤ ਬੈਂਸ ਸ਼ੋਸ਼ਲ ਮੀਡੀਆ ’ਤੇ ਐਕਟਿਵ ਚੱਲ ਰਹੇ ਹਨ ਅਤੇ ਇਸਦੇ ਬਾਵਜੂਦ ਵੀ ਲੁਧਿਆਣਾ ਪੁਲਿਸ ਦੀ ਢਿੱਲੀ ਕਾਰਜਪ੍ਰਣਾਲੀ ਸਵਾਲਾਂ ਦੇ ਘੇਰੇ ਵਿਚ ਵੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਬਰ ਜਨਾਹ ਦੇ ਮਾਮਲੇ ਵਿਚ ਸੁਣਵਾਈ ਸਮੇਂ ਗੈਰ ਹਾਜ਼ਰ ਰਹਿਣ ਕਾਰਨ ਸਾਬਕਾ ਵਿਧਾਇਕ ਬੈਂਸ ਸਣੇ 6 ਹੋਰ ਵਿਅਕਤੀਆਂ ਨੂੰ ਮਾਨਯੋਗ ਜੱਜ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਧਿਆਨ ਰਹੇ ਕਿ 10 ਜੁਲਾਈ 2021 ਨੂੰ ਲੁਧਿਆਣਾ ਵਿਚ ਬੈਂਸ ਅਤੇ ਉਸਦੇ ਸਾਥੀਆਂ ਖਿਲਾਫ ਇਕ ਮਹਿਲਾ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਸੀ।