74 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਬੀਐਸਐਫ ਦੇ ਅਧਿਕਾਰੀ ਕਰ ਰਹੇ ਹਨ ਜਾਂਚ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਵਿਚ ਬੀਐਸਐਫ ਨੇ ਪਾਕਿਸਤਾਨੀ ਤਸਕਰਾਂ ਦੀ ਵੱਡੀ ਅਤੇ ਘਿਨੌਣੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਸਰਹੱਦ ਵਿਚ ਭੇਜੇ ਗਏ ਡਰੋਨ ਨੂੰ ਬੀਐਸਐਫ ਦੇ ਜਵਾਨਾਂ ਨੇ ਹੇਠਾਂ ਸੁੱਟ ਲਿਆ ਅਤੇ 74 ਕਰੋੜ ਰੁਪਏ ਤੋਂ ਵੀ ਵੱਧ ਕੀਮਤ ਦੀ ਹੈਰੋਇਨ ਨੂੰ ਜਬਤ ਕਰ ਲਿਆ ਹੈ। ਬੀਐਸਐਫ ਨੂੰ ਇਹ ਸਫਲਤਾ ਅੰਮਿ੍ਰਤਸਰ ਸੈਕਟਰ ਵਿਚ ਮਿਲੀ ਹੈ। ਲੰਘੀ ਅੱਧੀ ਰਾਤ ਵੇਲੇ ਬੀਐਸਐਫ ਦੇ ਜਵਾਨ ਸਰਹੱਦੀ ਖੇਤਰ ਵਿਚ ਗਸ਼ਤ ਕਰ ਰਹੇ ਸਨ ਤਾਂ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ ਅਤੇ ਉਸ ਵੱਲ ਫਾਇਰ ਕਰ ਦਿੱਤੇ। ਇਸੇ ਦੌਰਾਨ ਬੀਐਸਐਫ ਦੇ ਜਵਾਨਾਂ ਵਲੋਂ ਚਲਾਈ ਗਈ ਗੋਲੀ ਡਰੋਨ ਨੂੰ ਲੱਗੀ ਤਾਂ ਉਹ ਹੇਠਾਂ ਖੇਤਾਂ ਵਿਚ ਆ ਡਿੱਗਿਆ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ 10 ਕਿਲੋਗਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ 74 ਕਰੋੜ ਰੁਪਏ ਤੋਂ ਵੀ ਵੱਧ ਦੱਸੀ ਗਈ ਹੈ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਬੀਐਸਐਫ ਦੇ ਜਵਾਨਾਂ ਵਲੋਂ ਫੜੀ ਗਈ ਇਹ 12ਵੀਂ ਖੇਪ ਹੈ। ਇਸ ਤੋਂ ਪਹਿਲਾਂ 5 ਮਈ ਨੂੰ ਵੀ ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਬਰਾਮਦ ਕੀਤੀ ਸੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …