ਸਾਬਕਾ ਵਿਧਾਇਕ ਨੇ ਟਿਕਟ ਨਾ ਮਿਲਣ ਕਰਕੇ ਛੱਡ ਦਿੱਤੀ ਸੀ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਂਗਰਸ ਪਾਰਟੀ ਵਿਚ ਮੁੜ ਵਾਪਸੀ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਅੰਗਦ ਸੈਣੀ ਦੇ ਘਰ ਜਾ ਕੇ ਉਨ੍ਹਾਂ ਨੂੰ ਮੁੜ ਪਾਰਟੀ ਵਿਚ ਸ਼ਾਮਲ ਕੀਤਾ। ਜ਼ਿਕਰਯੋਗ ਹੈ ਕਿ ਅੰਗਦ ਸੈਣੀ ਨੂੰ ਕਾਂਗਰਸ ਹਾਈਕਮਾਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਟਿਕਟ ਨਹੀਂ ਦਿੱਤੀ ਸੀ। ਫਿਰ ਨਰਾਜ਼ ਹੋ ਕੇ ਅੰਗਦ ਸੈਣੀ ਨੇ ਪਾਰਟੀ ਛੱਡ ਦਿੱਤੀ ਸੀ ਅਤੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ, ਪਰ ਹਾਰ ਦਾ ਮੂੰਹ ਹੀ ਦੇਖਣਾ ਪਿਆ ਸੀ। ਇਸ ਮੌਕੇ ਰਾਜਾ ਵੜਿੰਗ ਨੇ ਅੰਗਦ ਸੈਣੀ ਨੂੰ ਆਪਣਾ ਛੋਟਾ ਭਰਾ ਦੱਸਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਅੰਗਦ ਸੈਣੀ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਸਨ ਤਾਂ ਉਸੇ ਦੌਰਾਨ ਹੀ ਅੰਗਦ ਸੈਣੀ ਦੀ ਪਤਨੀ ਅਦਿਤੀ ਸਿੰਘ ਨੇ ਉਤਰ ਪ੍ਰਦੇਸ਼ ਵਿਚ ਭਾਜਪਾ ’ਚ ਸ਼ਮੂਲੀਅਤ ਕਰ ਲਈ ਸੀ। ਧਿਆਨ ਰਹੇ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਰਾਜਾ ਵੜਿੰਗ ਹੁਣ ਨਰਾਜ਼ ਕਾਂਗਰਸੀ ਆਗੂਆਂ ਨੂੰ ਮਨਾਉਣ ਵਿਚ ਲੱਗੇ ਹੋਏ ਹਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …