Breaking News
Home / ਪੰਜਾਬ / ਨਸ਼ਿਆਂ ਕਾਰਨ ਪੰਜਾਬ ’ਚ ਇਕ ਹਫਤੇ ਦੌਰਾਨ 10 ਮੌਤਾਂ

ਨਸ਼ਿਆਂ ਕਾਰਨ ਪੰਜਾਬ ’ਚ ਇਕ ਹਫਤੇ ਦੌਰਾਨ 10 ਮੌਤਾਂ

ਭਗਵੰਤ ਮਾਨ ਨੇ ਪੰਜਾਬ ਦੇ ਪੁਲਿਸ ਅਫਸਰਾਂ ਨਾਲ ਕੀਤੀ ਮੀਟਿੰਗ
ਭਗਵੰਤ ਨੇ ਪੁਲਿਸ ਅਫਸਰਾਂ ਨੂੰ ਬਿਨਾ ਕਿਸੇ ਦਬਾਅ ਤੋਂ ਕੰਮ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਾ ਇਸ ਕਦਰ ਵਧ ਗਿਆ ਹੈ ਕਿ ਲੰਘੇ ਇਕ ਹਫਤੇ ਦੌਰਾਨ ਨਸ਼ਿਆਂ ਦੀ ਓਵਰਡੋਜ਼ ਨਾਲ ਪੰਜਾਬ ਵਿਚ 10 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਪੁਲਿਸ ਅਫਸਰਾਂ ਨਾਲ ਚੰਡੀਗੜ੍ਰ ’ਚ ਮੰਥਨ ਕੀਤਾ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਬਿਨਾ ਕਿਸੇ ਦਬਾਅ ਤੋਂ ਨਸ਼ਿਆਂ ਦੇ ਮਾਮਲੇ ਵਿਚ ਹਰ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਸਪਲਾਈ ਚੇਨ ਤੋੜੇਗੀ ਅਤੇ ਫਿਰ ਨੌਜਵਾਨਾਂ ਦਾ ਪੁਨਰਵਾਸ ਵੀ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਸੁਪਨਾ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਨਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਜਲਦੀ ਹੀ ਫੀਲਡ ਵਿਚ ਵੱਡੇ ਐਕਸ਼ਨ ਵਿਚ ਨਜ਼ਰ ਆ ਸਕਦੀ ਹੈ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …