ਸਾਬਕਾ ਪੀਐਮ ਰਾਜਪਕਸੇ ਨੇ ਨੇਵਲ ਬੇਸ ’ਚ ਸ਼ਰਣ ਲਈ
ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸ੍ਰੀਲੰਕਾ ਵਿਚ ਆਰਥਿਕ ਸਥਿਤੀ ਬਹੁਤ ਜ਼ਿਆਦਾ ਹੋਣ ਕਾਰਨ ਗ੍ਰਹਿ ਯੁੱਧ ਦਾ ਖਤਰਾ ਪੈਦਾ ਹੋ ਗਿਆ ਹੈ। ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਵਿਰੋਧੀ ਧਿਰ ਦੇ ਦਬਾਅ ਅੱਗੇ ਝੁਕਦਿਆਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਨਾਖੁਸ਼ ਸਮਰਥਕਾਂ ਨੇ ਰਾਜਧਾਨੀ ਕੋਲੰਬੋ ਵਿਚ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ। ਇਨ੍ਹਾਂ ਹਿੰਸਕ ਘਟਨਾਵਾਂ ਦੌਰਾਨ ਹੁਣ ਤੱਕ 8 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਹਿੰਦਾ ਰਾਜਪਕਸੇ ਨੇ ਪੂਰਬੀ ਸ੍ਰੀਲੰਕਾ ਦੇ ਤਿ੍ਰਨਕੋਮਾਲੀ ਨੇਵਲ ਬੇਸ ਵਿਚ ਸ਼ਰਣ ਲਈ ਹੈ। ਜ਼ਿਕਰਯੋਗ ਹੈ ਕਿ ਸ੍ਰੀਲੰਕਾ ਆਪਣੀ ਆਜ਼ਾਦੀ ਤੋਂ ਬਾਅਦ ਸਭ ਤੋਂ ਮਾੜੇ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਸ੍ਰੀਲੰਕਾ ਦੀ ਸਰਕਾਰ ਨੇ ਪੂਰੇ ਮੁਲਕ ਵਿਚ ਕਰਫਿਊ ਲਗਾ ਦਿੱਤਾ ਹੈ ਅਤੇ ਰਾਜਧਾਨੀ ਕੋਲੰਬੋ ਵਿਚ ਫੌਜ ਤਾਇਨਾਤ ਕੀਤੀ ਜਾ ਰਹੀ ਹੈ। ਇਸੇ ਦੌਰਾਨ ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਹਿੰਸਾ ਦੀ ਨਿਖੇਧੀ ਕੀਤੀ ਹੈ ਤੇ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। ਅਜਿਹੇ ਹਾਲਾਤ ਨੂੰ ਦੇਖਦਿਆਂ ਸ੍ਰੀਲੰਕਾ ਵਿਚ ਫਸੇ ਭਾਰਤੀਆਂ ਲਈ ਹੈਲਪਲਾਈਨ ਨੰਬਰ +94-773727832 ਜਾਰੀ ਕੀਤਾ ਗਿਆ ਹੈ।
Check Also
ਥੌਮਸ ਕੱਪ ‘ਚ ਭਾਰਤ ਦੀ ਇਤਿਹਾਸਕ ਜਿੱਤ
ਪੁਰਸ਼ ਬੈਡਮਿੰਟਨ ਟੀਮ ਨੇ ਫਾਈਨਲ ‘ਚ ਇੰਡੋਨੇਸ਼ੀਆ ਨੂੰ 3-0 ਨਾਲ ਹਰਾਇਆ ਬੈਂਕਾਕ/ਬਿਊਰੋ ਨਿਊਜ਼ : ਭਾਰਤ …