ਕੇਜਰੀਵਾਲ ਖਿਲਾਫ ਸਾਈਬਰ ਸੈਲ ’ਚ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ’ਤੇ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਪਲਟਵਾਰ ਕੀਤਾ ਹੈ। ਭਾਜਪਾ ਆਗੂ ਜਗਮੋਹਨ ਰਾਜੂ ਨੇ ਹੁਣ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ ਵੀ ਸ਼ਿਕਾਇਤ ਕਰ ਦਿੱਤੀ ਹੈ। ਰਾਜੂ ਨੇ ਆਰੋਪ ਲਗਾਇਆ ਕਿ ਅਰਵਿੰਦ ਕੇਜਰੀਵਾਲ ਨੇ 2019 ਵਿਚ ਹਰਿਆਣਾ ’ਚ ਰੈਲੀ ਦੌਰਾਨ ਭਾਰਤੀ ਫੌਜ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ। ਭਾਜਪਾ ਆਗੂ ਨੇ ਹੁਣ ਇਸ ਸਬੰਧ ਵਿਚ ਪੁਲਿਸ ਦੇ ਸਾਈਬਰ ਕ੍ਰਾਈਮ ਸੈਲ ਵਿਚ ਸ਼ਿਕਾਇਤ ਦਿੱਤੀ ਹੈ। ਭਾਜਪਾ ਆਗੂਆਂ ਨੇ ਕੇਜਰੀਵਾਲ ਖਿਲਾਫ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਜਗਮੋਹਨ ਰਾਜੂ ਨੇ ਕਿਹਾ ਕਿ 2019 ਵਿਚ ਕੇਜਰੀਵਾਲ ਨੇ ਹਰਿਆਣਾ ਦੇ ਹਿਸਾਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਨਰਿੰਦਰ ਮੋਦੀ ਨੇ ਪਾਕਿਸਤਾਨ ਅਤੇ ਦਹਿਸ਼ਤਗਰਦਾਂ ਨਾਲ ਸੈਟਿੰਗ ਕੀਤੀ ਹੋਈ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …