ਕੇਸ ਰੱਦ ਕਰਨ ਵਾਲੀ ਅਰਜੀ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਫਸੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੰਗਲਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਉਨ੍ਹਾਂ ਵੱਲੋਂ ਐਫ ਆਈ ਆਰ ਨੂੰ ਰੱਦ ਕਰਨ ਲਈ ਪਾਈ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ। ਜਿਸ ਵਿਚ ਪੰਜਾਬ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦੀ ਡਿਵੀਜ਼ਨਲ ਬੈਂਚ ਕੋਲ ਜਾਣ ਲਈ ਕਿਹਾ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਦਾਲਤ ਵਿਚ ਆਤਮ ਸਰਮਪਣ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਅਤੇ ਇਸ ਵੇਲੇ ਬਿਕਰਮ ਮਜੀਠੀਆ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …