10.2 C
Toronto
Saturday, April 18, 2026
spot_img
Homeਪੰਜਾਬਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

ਕਿਹਾ : ਪੰਜਾਬ ’ਚ ਸਿੱਖਿਆ ਸੁਧਾਰ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾਏਗੀ ਸਰਕਾਰ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਅੱਜ ਲੁਧਿਆਣਾ ਵਿਖੇ ਇਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਜਿਹੜੇ ਲੋਕਾਂ ਦਾ ਵਿਸਵਾਸ ਉੱਠ ਚੁੱਕਿਆ ਹੈ, ਉਸ ਨੂੰ ਮੁੜ ਬਹਾਲ ਕਰਨ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਕਦਮ ਚੁੱਕਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਿੱਖਿਆ ਅਧਿਕਾਰੀਆਂ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਵਾਵਾਂਗੇ, ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਿਸ ਪੱਧਰ ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿ ਸਿੱਖਿਆ ਸਿਸਟਮ ਨੂੰ ਬਦਲਣਾ ਹੈ ਚਾਹੇ ਕੁੱਝ ਵੀ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਦੇ ਸਕੂਲ ਮੁਖੀਆਂ ਨੂੰ ਫਿਨਲੈਂਡ, ਸਿੰਗਾਪੁਰ, ਆਕਸਫੋਰਡ ਆਦਿ ਦੇਸ਼ਾਂ ’ਚ ਸਰਕਾਰ ਆਪਣੇ ਖਰਚੇ ’ਤੇ ਪ੍ਰੋਫੈਸ਼ਨਲ ਟ੍ਰੇਨਿੰਗ ਦਿਵਾਏਗੀ, ਕਿਉਂਕਿ ਇਨ੍ਹਾਂ ਦੇਸ਼ਾਂ ਦਾ ਸਿੱਖਿਆ ਸਿਸਟਮ ਬ-ਕਮਾਲ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿਚ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਵੀ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲਾਂ ਵਿਚ ਅਧਿਆਪਕਾਂ ਤੇ ਹੋਰ ਸਟਾਫ਼ ਦੀ ਕਮੀ ਨੂੰ ਛੇਤੀ ਹੀ ਪੂਰਾ ਕੀਤਾ ਜਾਵੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅਧਿਆਪਕਾਂ ਤੋਂ ਸਿਰਫ਼ ਪੜ੍ਹਾਈ ਕਰਵਾਈ ਜਾਵੇਗੀ ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ।

RELATED ARTICLES
POPULAR POSTS