ਭਾਵੇਂ ਹਜ਼ਾਰਾਂ ਕੇਸ ਦਰਜ ਹੋ ਜਾਣ ਮੈਂ ਡਰਨ ਵਾਲਾ ਨਹੀਂ
ਪੰਜਾਬ ਪੁਲਿਸ ਨੇ ਬੱਗਾ ਨੂੰ ਕੀਤਾ ਸੀ ਗਿ੍ਰਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਤੋਂ ਭਾਜਪਾ ਦੇ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦੇ ਰਹਿਣਗੇ ਭਾਵੇ ਉਨ੍ਹਾਂ ਖਿਲਾਫ ਹਜ਼ਾਰਾਂ ਕੇਸ ਦਰਜ ਕਰ ਲਏ ਜਾਣ। ਬੱਗਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਇਸ ਲਈ ਗਿ੍ਰਫ਼ਤਾਰ ਕੀਤਾ ਸੀ ਕਿਉਂਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਵਾਲ ਕੀਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਲੋਂ ਪਿਛਲੇ ਦਿਨੀਂ ਬੱਗਾ ਦੀ ਕੀਤੀ ਗਈ ਗਿ੍ਰਫਤਾਰੀ ਕਾਰਨ ਸਿਆਸੀ ਬਵਾਲ ਮਚ ਗਿਆ ਸੀ। ਪੰਜਾਬ ਪੁਲਿਸ ਵੱਲੋਂ ਦਿੱਲੀ ਤੋਂ ਗਿ੍ਰਫ਼ਤਾਰ ਕੀਤੇ ਬੱਗਾ ਨੂੰ ਪੰਜਾਬ ਲਿਆਉਂਦੇ ਸਮੇਂ ਹਰਿਆਣਾ ਪੁਲਿਸ ਨੇ ਰਸਤੇ ਵਿਚ ਹੀ ਰੋਕ ਲਿਆ ਸੀ ਤੇ ਉਸ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ। ਇਸ ਤਰ੍ਹਾਂ ਪੰਜਾਬ ਪੁਲਿਸ ਦੇ ਹੱਥ ਖਾਲੀ ਰਹਿ ਗਏ ਸਨ। ਜ਼ਿਕਰਯੋਗ ਹੈ ਕਿ ਤੇਜਿੰਦਰਪਾਲ ਬੱਗਾ ਮਾਮਲੇ ਵਿਚ ਲੰਘੇ ਕੱਲ੍ਹ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਵੀ ਹੋਈ ਸੀ। ਅਦਾਲਤ ਨੇ ਦਿੱਲੀ ਪੁਲਿਸ, ਹਰਿਆਣਾ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 5 ਜੁਲਾਈ ਤੱਕ ਤੇਜਿੰਦਰਪਾਲ ਬੱਗਾ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …