17.1 C
Toronto
Friday, October 2, 2026
spot_img
Homeਪੰਜਾਬਕੁਲਵੰਤ ਸਿੰਘ ‘ਆਪ’ ਦੇ ਚੰਡੀਗੜ੍ਹ ’ਚ ਸਹਿ-ਇੰਚਾਰਜ ਨਿਯੁਕਤ

ਕੁਲਵੰਤ ਸਿੰਘ ‘ਆਪ’ ਦੇ ਚੰਡੀਗੜ੍ਹ ’ਚ ਸਹਿ-ਇੰਚਾਰਜ ਨਿਯੁਕਤ

ਕੁਲਵੰਤ ਸਿੰਘ ‘ਆਪ’ ਦੇ ਚੰਡੀਗੜ੍ਹ ’ਚ ਸਹਿ-ਇੰਚਾਰਜ ਨਿਯੁਕਤਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਕੁਲਵੰਤ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸਾਬਕਾ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੁਲਵੰਤ ਸਿੰਘ ਨੇ ਉਘੇ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੂੰ ਵੱਡੇ ਫਰਕ ਨਾਲ ਹਰਾਇਆ ਸੀ, ਜਿਸ ਦੇ ਚਲਦਿਆਂ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਹਿੱਸਾ ਲੈਂਦਿਆਂ 35 ਵਿਚੋਂ 14 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਸੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ 2024 ਦੀਆਂ ਤਿਆਰੀ ਵਿਚ ਜੁਟ ਗਈ ਹੈ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਹਾਲੀ ਦੇ ਸਾਬਕਾ ਮੇਅਰ ਰਹੇ ਕੁਲਵੰਤ ਸਿੰਘ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।

RELATED ARTICLES
POPULAR POSTS