Breaking News
Home / ਪੰਜਾਬ / ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸਬੰਧੀ ਲੋਕਾਂ ਨਾਲ ਕੀਤੀ ਚਰਚਾ

ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸਬੰਧੀ ਲੋਕਾਂ ਨਾਲ ਕੀਤੀ ਚਰਚਾ

ਕਿਹਾ : ਲੋਕਪੱਖੀ ਹੋਵੇਗਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ
ਮੋਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੋਹਾਲੀ ਦੇ ਡੀਸੀ ਦਫ਼ਤਰ ਵਿਚ ਬੁੱਧਵਾਰ ਨੂੰ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਬਜਟ ਸਬੰਧੀ ਚਰਚਾ ਕੀਤੀ। ਇਸ ਮੌਕੇ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਚੀਮਾ ਨੇ ਕਿਹਾ ਕਿ ਬਜਟ ਸਬੰਧੀ ਆਮ ਲੋਕਾਂ ਦੀ ਰਾਇ ਲੈਣ ਦੀ ਇਹ ਆਖਰੀ ਮੀਟਿੰਗ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਪੰਜਾਬ ਦੇ ਲੋਕਾਂ ਤੋਂ ਬਜਟ ਸਬੰਧੀ ਰਾਇ ਲੈਣ ਲਈ ਵੱਖ-ਵੱਖ ਥਾਵਾਂ ’ਤੇ ਕਈ ਮੀਟਿੰਗਾਂ ਕਰ ਚੁੱਕੇ ਹਨ। ਅੱਜ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਜਾਣਾ ਵਾਲਾ ਪਹਿਲਾ ਬਜਟ ਲੋਕਪੱਖੀ ਹੋਵੇਗਾ। ਉਧਰ ਬਜਟ ਸਬੰਧੀ ਕੀਤੀ ਗਈ ਆਖਰੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਇਤਿਹਾਸ ਵਿਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਜਟ ਬਣ ਰਿਹਾ ਹੈ। ਬਜਟ ਬਣਾਉਣ ਲਈ ਵਿੱਤ ਮੰਤਰੀ ਨੇ ਕਾਰੋਬਾਰੀਆਂ, ਉਦਯੋਗਪਤੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਅੱਜ ਵਿੱਤ ਮੰਤਰੀ ਨੇ ਵਿੱਤ ਵਿਭਾਗ ਦੇ ਅਫ਼ਸਰਾਂ ਨਾਲ ਬਜਟ ’ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੋਸਤੋ ਇਹ ਤੁਹਾਡੀ ਆਪਣੀ ਸਰਕਾਰ ਹੈ ਅਤੇ ਸਰਕਾਰ ਦੇ ਹਰ ਫੈਸਲੇ ਵਿਚ ਤੁਹਾਡੀ ਅਵਾਜ਼ ਗੂੰਜੇਗੀ।

 

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …