Breaking News
Home / ਪੰਜਾਬ / ਮੁਹਾਲੀ ’ਚ ਹੋਏ ਧਮਾਕੇ ਬਾਰੇ ਸੀਸੀਟੀਵੀ ਫੁਟੇਜ ਆਈ ਸਾਹਮਣੇ

ਮੁਹਾਲੀ ’ਚ ਹੋਏ ਧਮਾਕੇ ਬਾਰੇ ਸੀਸੀਟੀਵੀ ਫੁਟੇਜ ਆਈ ਸਾਹਮਣੇ

ਫਰੀਦਕੋਟ ਪੁਲਿਸ ਨੇ ਤਰਨਤਾਰਨ ਦੇ ਨੌਜਵਾਨ ਨੂੰ ਕੀਤਾ ਗਿ੍ਰਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁਹਾਲੀ ’ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਦਫਤਰ ਦੀ ਇਮਾਰਤ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਹਮਲੇ ਦੀ ਸੀਸੀਟੀਵੀ ਫੁਟੇਜ ਹਾਸਲ ਕਰਨ ਵਿੱਚ ਕਾਮਯਾਬ ਹੋਈਆਂ ਹਨ। ਇਸ 38 ਸੈਕਿੰਡ ਦੀ ਫੁਟੇਜ ਵਿੱਚ ਚਿੱਟੀ ਕਾਰ ਮੁਹਾਲੀ ਦੇ ਸੈਕਟਰ 77 ਵਿੱਚ ਇੰਟੈਲੀਜੈਂਸ ਵਿੰਗ ਦੇ ਮੁੱਖ ਦਫਤਰ ਵੱਲ ਆਉਂਦੀ ਦਿਖਾਈ ਦਿੰਦੀ ਹੈ, ਜਦੋਂ ਕਾਰ ਇਮਾਰਤ ਦੇ ਨੇੜੇ ਪਹੁੰਚਦੀ ਹੈ ਤਾਂ ਧਮਾਕਾ ਹੋ ਜਾਂਦਾ ਹੈ। ਸੂਤਰਾਂ ਨੇ ਦੱਸਿਆ ਕਿ ਫੋਰੈਂਸਿਕ ਮਾਹਿਰਾਂ ਵੱਲੋਂ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗਿ੍ਰਫਤਾਰ ਕੀਤਾ ਹੈ। ਜਿਨ੍ਹਾਂ ਵਿਚ ਫਰੀਦਕੋਟ ਪੁਲਿਸ ਵਲੋਂ ਗਿ੍ਰਫਤਾਰ ਕੀਤਾ ਗਿਆ ਤਰਨਤਾਰਨ ਜ਼ਿਲ੍ਹੇ ਦੀ ਪੱਟੀ ਤਹਿਸੀਲ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਨਿਸ਼ਾਨ ਸਿੰਘ ਵੀ ਸ਼ਾਮਲ ਹੈ। ਨਿਸ਼ਾਨ ਸਿੰਘ ’ਤੇ ਪਹਿਲਾਂ ਹੀ ਐੱਨਡੀਪੀਐੱਸ ਐਕਟ ਤਹਿਤ ਕਈ ਕੇਸ ਦਰਜ ਹਨ। ਇਸੇ ਦੌਰਾਨ ਨਿਸ਼ਾਨ ਸਿੰਘ ਦੇ ਪਿਤਾ ਪ੍ਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਨਿਸ਼ਾਨ ਸਿੰਘ ਨਿਰਦੋਸ਼ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …