Breaking News
Home / ਭਾਰਤ / ਰਾਜੀਵ ਕੁਮਾਰ ਅਗਲੇ ਮੁੱਖ ਚੋਣ ਕਮਿਸ਼ਨਰ ਨਿਯੁਕਤ

ਰਾਜੀਵ ਕੁਮਾਰ ਅਗਲੇ ਮੁੱਖ ਚੋਣ ਕਮਿਸ਼ਨਰ ਨਿਯੁਕਤ

15 ਮਈ ਨੂੰ ਸੰਭਾਲਣਗੇ ਅਹੁਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਹੋਣਗੇ। ਰਾਜੀਵ ਕੁਮਾਰ 15 ਮਈ ਨੂੰ ਅਹੁਦਾ ਸੰਭਾਲਣਗੇ। ਰਾਜੀਵ ਕੁਮਾਰ ਦੀ ਨਿਯੁਕਤੀ ਸਬੰਧੀ ਭਾਰਤੀ ਕਾਨੂੰਨ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜੀਵ ਕੁਮਾਰ ਦੀ ਨਿਯੁਕਤੀ ਮੁੱਖ ਚੋਣ ਕਮਿਸ਼ਨਰ ਵਜੋਂ ਕੀਤੀ ਹੈ। ਕਾਨੂੰਨ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ 14 ਮਈ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਤੋਂ ਬਾਅਦ ਰਾਜੀਵ ਕੁਮਾਰ ਮੁੱਖ ਚੋਣ ਕਮਿਸ਼ਨਰ ਵਜੋਂ 15 ਮਈ ਨੂੰ ਅਹੁਦਾ ਸੰਭਾਲਣਗੇ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …