-8.3 C
Toronto
Sunday, January 18, 2026
spot_img
Homeਪੰਜਾਬਸੁਖਪਾਲ ਖਹਿਰਾ ਨੇ ਮੁਹਾਲੀ ਬਲਾਸਟ ਨੂੰ ਲੈ ਪੰਜਾਬ ਪੁਲਿਸ ’ਤੇ ਸਾਧਿਆ ਨਿਸ਼ਾਨਾ

ਸੁਖਪਾਲ ਖਹਿਰਾ ਨੇ ਮੁਹਾਲੀ ਬਲਾਸਟ ਨੂੰ ਲੈ ਪੰਜਾਬ ਪੁਲਿਸ ’ਤੇ ਸਾਧਿਆ ਨਿਸ਼ਾਨਾ

ਕਿਹਾ : ਪੁਲਿਸ ਦੀ ਨਾਕਾਮੀ ਕਾਰਨ ਹੀ ਵਾਪਰਦੀਆਂ ਨੇ ਅਜਿਹੀਆਂ ਘਟਨਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਮੋਹਾਲੀ ਵਿਖੇ ਹੋਏ ਬਲਾਸਟ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ ’ਤੇ ਜਮ ਕੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੁਲਿਸ ਦੀ ਨਾਕਾਮੀ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਬਾਅਦ ਵਿਚ ਇਸ ਦਾ ਸ਼ਿਕਾਰ ਭੋਲੇ-ਭਾਲੇ ਸਿੱਖ ਨੌਜਵਾਨਾਂ ਨੂੰ ਬਣਾਇਆ ਜਾਂਦਾ ਹੈ, ਜਿਸ ਨੂੰ ਭਵਿੱਖ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਯਕੀਨੀ ਬਣਾਈ ਜਾਵੇ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਇਸ ਘਟਨਾ ਨਾਲ ਜੋੜ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਖਹਿਰਾ ਨੇ ਅੱਗੇ ਕਿਹਾ ਕਿ ਪਿਛਲੇ ਸਮੇਂ ’ਚ ਅਜਿਹਾ ਦੇਖਣ ਨੂੰ ਮਿਲਿਆ ਕਿ ਬਰਗਾੜੀ ਕਾਂਡ ਸਮੇਤ ਅਜਿਹੀਆਂ ਜੋ ਵੀ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਸਨ। ਉਨ੍ਹਾਂ ਘਟਨਾਵਾਂ ਲਈ ਵੀ ਜ਼ਿੰਮੇਵਾਰ ਸਮਝੇ ਜਾਂਦੇ ਪੁਲਿਸ ਅਧਿਕਾਰੀਆਂ ਵੱਲੋਂ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਅਤੇ ਲੋਕਾਂ ਦੇ ਗੁੱਸੇ ਤੋਂ ਬਚਣ ਲਈ ਬੇਕਸੂਰ ਸਿੱਖ ਨੌਜਵਾਨਾਂ ’ਤੇ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ, ਜੋ ਕਿ ਬਹੁਤ ਨਿੰਦਣਯੋਗ ਹੈ ।

 

 

RELATED ARTICLES
POPULAR POSTS